ਆਨੰਦ ਪਬਲਿਕ ਸਕੂਲ ’ਚ ਰੱਖੜੀ ਦੇ ਤਿਉਹਾਰ ’ਤੇ ਵੱਖ-ਵੱਖ ਮੁਕਾਬਲੇ ਕਰਵਾਏ
ਕਪੂਰਥਲਾ, 27 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਰੱਖੜੀ ਦੇ ਤਿਉਹਾਰ ਸਬੰਧੀ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਤੀਜੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦਾ ਰੱਖੜੀ ਬਣਾਉਣ ਦਾ, 7ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਿ੍ਤ, 10ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦਾ ਰੱਖੜੀ ਬਣਾਉਣ ਤੇ ਥਾਲੀ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸੁੰਦਰ ਰੱਖੜੀਆਂ ਤੇ ਸਜੀਆਂ ਹੋਈਆਂ ਥਾਲੀਆਂ ਤਿਆਰ ਕਰਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਨੇ ਸਕੂਲ ਦੇ ਅਧਿਆਪਕਾਂ ਵਲੋਂ ਰੱਖੜੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸੇ ਦੌਰਾਨ ਹੀ ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ.
ਕਪੂਰਥਲਾ, 27 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਰੱਖੜੀ ਦੇ ਤਿਉਹਾਰ ਸਬੰਧੀ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਤੀਜੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦਾ ਰੱਖੜੀ ਬਣਾਉਣ ਦਾ, 7ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਿ੍ਤ, 10ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦਾ ਰੱਖੜੀ ਬਣਾਉਣ ਤੇ ਥਾਲੀ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸੁੰਦਰ ਰੱਖੜੀਆਂ ਤੇ ਸਜੀਆਂ ਹੋਈਆਂ ਥਾਲੀਆਂ ਤਿਆਰ ਕਰਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਨੇ ਸਕੂਲ ਦੇ ਅਧਿਆਪਕਾਂ ਵਲੋਂ ਰੱਖੜੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸੇ ਦੌਰਾਨ ਹੀ ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿਚ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਸ਼ਰਮਾ ਨੇ ਵਿਸ਼ੇਸ਼ ਯੋਗਦਾਨ ਪਾਇਆ |