30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਮਨਾਇਆ ਗੁਰੂ ਲਾਧੋ ਰੇ ਦਿਵਸ

ਜਲੰਧਰ, 29 ਅਗਸਤ (ਜਤਿੰਦਰ ਪੰਮੀ)–ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਪ੍ਰਗਟ ਦਿਵਸ ਗੁਰੂ ਲਾਧੋ ਰੇ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ੁੱਕਰਵਾਰ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿੱਚ ਬਾਹਰ ਤੋਂ ਆਏ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

ਅਜੀਤ ਡੈਸਕ 30-08-2026
ਜਲੰਧਰ, 29 ਅਗਸਤ (ਜਤਿੰਦਰ ਪੰਮੀ)–ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਪ੍ਰਗਟ ਦਿਵਸ ਗੁਰੂ ਲਾਧੋ ਰੇ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ੁੱਕਰਵਾਰ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿੱਚ ਬਾਹਰ ਤੋਂ ਆਏ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਬੀਤੀ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਨਾਲ ਅਰੰਭ ਹੋਏ ਸਮਾਗਮ ਵਿੱਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਕੁਲਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ) ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਜਦਕਿ ਗਿਆਨੀ ਰਣਜੀਤ ਸਿੰਘ ਜਲੰਧਰ ਵਾਲਿਆਂ ਵੱਲੋਂ ਗੁਰ ਇਤਿਹਾਸ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਨਬੀਰ ਸਿੰਘ ਅਤੇ ਗਿਆਨੀ ਮਨਜੀਤ ਸਿੰਘ ਵੱਲੋਂ ਵੀ ਕੀਰਤਨ ਤੇ ਕਥਾ ਕੀਤੀ ਗਈ । ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿਦੰਰ ਸਿੰਘ ਡਿੰਪੀ ਵੱਲੋਂ ਨਿਭਾਈ ਗਈ। ਪ੍ਰਧਾਨ ਚਰਨਜੀਤ ਸਿੰਘ ਡੀ. ਸੀ. ਟਾਇਰ ਵੱਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਫੂਲੇਵਾਲ ਵਿਚ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮੈਰਿਟ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਬੀ. ਏ. ਭਾਗ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।