30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭੁਲੱਥ ਵਿਖੇ ਕੜਾਕੇ ਦੀ ਗਰਮੀ ਵਿਚ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਬੇਹੱਦ ਪ੍ਰੇਸ਼ਾਨ

ਭੁਲੱਥ, 29 ਅਗਸਤ (ਮਨਜੀਤ ਸਿੰਘ ਰਤਨ)-ਭੁਲੱਥ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬਿਜਲੀ ਦੇ ਲੱਗ ਰਹੇ ਲੰਬੇ ਅਤੇ ਅਣਐਲਾਨੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੜਾਕੇ ਦੀ ਗਰਮੀ ਅਤੇ ਹੰੁਮ੍ਹਸ ਭਰੇ ਮੌਸਮ ਵਿਚ ਘੰਟਿਆਂ ਬੱਧੀ ਬਿਜਲੀ ਗੁੱਲ ਰਹਿਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਦੇ ਕੱਟਾਂ ਦਾ ਕੋਈ ਨਿਸ਼ਚਿਤ ਸਮਾਂ ਨਾ ਹੋਣ ਕਾਰਨ ਘਰੇਲੂ ਕੰਮਕਾਜ ਦੇ ਨਾਲ-ਨਾਲ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਛੋਟੇ ਉਦਯੋਗਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਿਜਲੀ ਬੰਦ ਹੋਣ ਨਾਲ ਪੱਖੇ, ਕੂਲਰ ਅਤੇ ਹੋਰ ਬਿਜਲੀ ਉਪਕਰਨ ਬੰਦ ਹੋ ਜਾਂਦੇ ਹਨ, ਜਿਸ ਕਾਰਨ ਗਰਮੀ ਵਿਚ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਦੀ ਪ੍ਰੇਸ਼ਾਨੀ ਹੋਰ ਵੱਧ ਜਾਂਦੀ ਹੈ | ਇਲਾਕਾ ਵਾਸੀਆਂ ਨੇ ਦੱਸਿਆ ਕਿ ਬਿਜਲੀ ਸਪਲਾਈ ਵਿਚ ਵਾਰ-ਵਾਰ ਵਿਘਨ ਪੈਣ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਨਿਪਟਾਉਣ ਵਿਚ ਦਿੱਕਤ ਆ ਰਹੀ ਹੈ | ਕਈ ਵਾਰ ਲੰਬੇ ਸਮੇਂ ਤੱਕ ਬਿਜਲੀ ਨਾ ਆਉਣ ਕਾਰਨ ਇਨਵਰਟਰ ਵੀ ਜਵਾਬ ਦੇ ਜਾਂਦੇ ਹਨ, ਜਿਸ ਨਾਲ ਸਮੱਸਿਆ ਹੋਰ ਗੰਭੀਰ ਬਣ ਜਾਂਦੀ ਹੈ | ਲੋਕਾਂ ਨੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਭੁਲੱਥ ਵਿਚ ਬਿਜਲੀ ਸਪਲਾਈ ਦੀ ਸਮੱਸਿਆ ਦਾ ਪੱਕਾ ਅਤੇ ਸਥਾਈ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਕਨੀਕੀ ਖ਼ਰਾਬੀ ਜਾਂ ਮੁਰੰਮਤ ਕਾਰਨ ਬਿਜਲੀ ਬੰਦ ਕਰਨੀ ਪੈਂਦੀ ਹੈ ਤਾਂ ਲੋਕਾਂ ਨੂੰ ਪਹਿਲਾਂ ਤੋਂ ਸੂਚਿਤ ਕੀਤਾ ਜਾਵੇ ਅਤੇ ਬਿਜਲੀ ਸਪਲਾਈ ਨੂੰ ਜਲਦ ਤੋਂ ਜਲਦ ਬਹਾਲ ਕੀਤਾ ਜਾਵੇ | ਇਲਾਕਾ ਵਾਸੀਆਂ ਨੇ ਆਸ ਪ੍ਰਗਟਾਈ ਕਿ ਸਬੰਧਿਤ ਅਧਿਕਾਰੀ ਇਸ ਗੰਭੀਰ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਕੇ ਲੋਕਾਂ ਨੂੰ ਵਾਰ-ਵਾਰ ਲੱਗ ਰਹੇ ਲੰਬੇ ਬਿਜਲੀ ਕੱਟਾਂ ਤੋਂ ਰਾਹਤ ਦਿਵਾਉਣਗੇ |

ਅਜੀਤ ਡੈਸਕ 30-08-2026

ਪਿਛਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਹਸਪਤਾਲ ਦੇ ਬਾਹਰੋਂ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ ਅਗਲੀ ਖ਼ਬਰ ਚੰਡੀਗੜ੍ਹ ’ਚ ਕਿਸਾਨ ਆਪਣੀਆਂ ਮੰਗਾਂ ਲਈ 1 ਸਤੰਬਰ ਤੋਂ 7 ਸਤੰਬਰ ਤੱਕ ਗਰਜਣਗੇ-ਰਘਬੀਰ ਸਿੰਘ ਮਹਿਰਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।