30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

1 ਸਤੰਬਰ ਨੂੰ ਚੰਡੀਗੜ੍ਹ ਜਾਣ ਲਈ ਤਿਆਰੀਆਂ ਮੁਕੰਮਲ- ਭਾਰਤੀ ਕਿਸਾਨ ਯੂਨੀਅਨ ਕਾਦੀਆਂ

ਨਡਾਲਾ, 29 ਅਗਸਤ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਅਹਿਮ ਮੀਟਿੰਗ ਪਿੰਡ ਇਬਰਾਹੀਮਵਾਲ ਵਿਖੇ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ, ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਅਤੇ ਬਲਾਕ ਪ੍ਰਧਾਨ ਬੇਗੋਵਾਲ ਨਿਰਮਲ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਦੌਰਾਨ 1 ਸਤੰਬਰ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਹੋਣ ਵਾਲੇ ਪ੍ਰੋਗਰਾਮ ਵਿਚ ਵੱਡੀ ਗਿਣਤੀ ‘ਚ ਕਿਸਾਨਾਂ ਦੀ ਸ਼ਮੂਲੀਅਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 1 ਸਤੰਬਰ ਤੋਂ 7 ਸਤੰਬਰ ਤੱਕ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਪ੍ਰੋਗਰਾਮ ਕੀਤਾ ਜਾ ਰਿਹਾ ਹੈ | ਇਸ ਤਹਿਤ ਜ਼ਿਲ੍ਹਾ ਕਪੂਰਥਲਾ ਅਤੇ ਜਲੰਧਰ-2 ਤੋਂ ਵੱਡੀ ਗਿਣਤੀ ਵਿਚ ਕਿਸਾਨ 1 ਸਤੰਬਰ ਨੂੰ ਸਵੇਰੇ 8 ਵਜੇ ਨਵੀਂ ਦਾਣਾ ਮੰਡੀ ਕਰਤਾਰਪੁਰ ਤੋਂ ਟਰੈਕਟਰ-ਟਰਾਲੀਆਂ, ਗੱਡੀਆਂ ਅਤੇ ਕਾਰਾਂ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਣਗੇ | ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਨਾਲ ਪੱਖੇ, ਰਾਸ਼ਨ, ਚੁੱਲ੍ਹੇ, ਸਿਲੰਡਰ, ਪਾਣੀ, ਦੁੱਧ ਅਤੇ ਹੋਰ ਲੋੜੀਂਦਾ ਸਾਮਾਨ ਲੈ ਕੇ ਜਾਣਗੇ | ਇਸ ਮੌਕੇ ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਦੀ ਮਾਤਾ ਜੀ ਦੇ ਦਿਹਾਂਤ ‘ਤੇ ਸਮੂਹ ਜਥੇਬੰਦੀ ਅਤੇ ਵਿਦੇਸ਼ ਬੈਠੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਵਿਚ ਸਰਬਜੀਤ ਸਿੰਘ ਧੀਰਪੁਰ, ਜਸਵਿੰਦਰ ਸਿੰਘ ਮਾਨਾ ਤਲਵੰਡੀ, ਜੋਗਿੰਦਰ ਸਿੰਘ ਬਾਗੜੀਆਂ, ਬਲਵਿੰਦਰ ਸਿੰਘ ਸਰਪੰਚ ਇਬਰਾਹੀਮਵਾਲ, ਅਮਰੀਕ ਸਿੰਘ ਘੱਗ, ਅਮਰੀਕ ਸਿੰਘ ਲਵਲੀ ਮਿਰਜ਼ਾਪੁਰ, ਸਤਪਾਲ ਸਿੰਘ ਬਲਾਕ ਪ੍ਰਧਾਨ ਢਿਲਵਾਂ, ਗੁਰਵਿੰਦਰ ਸਿੰਘ ਤੂਰ, ਲਖਬੀਰ ਸਿੰਘ ਲਖੀ, ਜਸਪਾਲ ਸਿੰਘ ਕਾਹਲਵਾ, ਪੂਰਨ ਸਿੰਘ ਖੱਸਣ, ਗੁਰਦੇਵ ਸਿੰਘ ਖੱਸਣ, ਨਿਸ਼ਾਨ ਸਿੰਘ ਬਾਜਵਾ, ਬਲਕਾਰ ਸਿੰਘ, ਮਹਿੰਦਰ ਸਿੰਘ, ਗੁਲਜ਼ਾਰ ਸਿੰਘ ਖੱਸਣ, ਹਰਪ੍ਰੀਤ ਸਿੰਘ ਨੰਗਲ ਲੁਬਾਣਾ, ਕਰਮ ਸਿੰਘ ਮਾਨਾ ਤਲਵੰਡੀ, ਪਿ੍ਤਪਾਲ ਸਿੰਘ ਖੱਸਣ, ਬਲਬੀਰ ਸਿੰਘ ਖੱਸਣ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ |

ਅਜੀਤ ਡੈਸਕ 30-08-2026

ਪਿਛਲੀ ਖ਼ਬਰ ਰੱਖੜ ਪੁੰਨਿਆ ਤੇ ਪੂਰਨਮਾਸ਼ੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਜਥੇ. ਮੁਖ਼ਤਿਆਰ ਸਿੰਘ ਸੋਢੀ ਨੂੰ ਸਦਮਾ-ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।