30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਗਰ ਨਿਗਮ ਵਲੋਂ ਸ਼ਹਿਰ ਵਿਚਲੀਆਂ ਸੰਵੇਦਨਸ਼ੀਲ ਥਾਵਾਂ ਦੀ ਸਫ਼ਾਈ ਲਈ 10 ਰੋਜ਼ਾ ਸਵੱਛਤਾ ਮੁਹਿੰਮ ਦੀ ਸ਼ੁਰੂਆਤ

ਕਪੂਰਥਲਾ, 29 ਅਗਸਤ (ਅਮਰਜੀਤ ਕੋਮਲ)-ਨਗਰ ਨਿਗਮ ਵਲੋਂ ਅੱਜ ਸ਼ਹਿਰ ਦੀਆਂ ਸੰਵੇਦਨਸ਼ੀਲ ਕੂੜੇ ਵਾਲੀਆਂ ਥਾਵਾਂ ਨੂੰ ਸਾਫ਼ ਕਰਨ ਤੇ ਲਗਾਤਾਰ ਸ਼ਹਿਰ ਵਿਚ ਸਫ਼ਾਈ ਯਕੀਨੀ ਬਣਾਉਣ ਦੇ ਮਨੋਰਥ ਨਾਲ 10 ਰੋਜ਼ਾ ਵਿਸ਼ੇਸ਼ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | 3 ਸਤੰਬਰ ਤੱਕ ਚਲਾਈ ਜਾਣ ਵਾਲੀ ਇਸ ਮੁਹਿੰਮ ਦੇ ਪਹਿਲੇ ਦਿਨ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਦੀ ਅਗਵਾਈ ਵਿਚ ਨਿਗਮ ਦੇ ਵੱਖ-ਵੱਖ ਬਰਾਂਚਾਂ ਦੇ ਮੁਲਾਜ਼ਮਾਂ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਤੇ ਨਿਗਮ ਦੇ ਸਫ਼ਾਈ ਸੇਵਕਾਂ ਨੇ ਸ਼ਾਲਾਮਾਰ ਬਾਗ ਤੇ ਹੋਰ ਕਈ ਜਨਤਕ ਥਾਵਾਂ ਦੀ ਸਾਫ਼ ਸਫ਼ਾਈ ਕੀਤੀ | ਨਗਰ ਨਿਗਮ ਦੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸ਼ਹਿਰ ਵਿਚ ਸਫ਼ਾਈ ਵਿਵਸਥਾ ਵਿਚ ਸੁਧਾਰ ਲਿਆਉਣਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੇ ਮੰਤਵ ਨਾਲ ਨਗਰ ਨਿਗਮ ਦੀ ਸਿਹਤ ਤੇ ਵਾਟਰ ਸਪਲਾਈ ਸ਼ਾਖਾ ਵਲੋਂ 60. 27 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਮਸ਼ੀਨਰੀ ਦੀ ਖ਼ਰੀਦ ਕੀਤੀ ਗਈ ਹੈ | ਜਿਸ ਵਿਚ ਇਕ ਟਿੱਪਰ, ਇਕ ਟਾਟਾ ਏਸ, ਫੌਗਿੰਗ ਮਸ਼ੀਨਾਂ ਨਾਲ ਲੈਸ ਤਿੰਨ ਪਹੀਆ ਵਾਹਨ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਨਾਲ ਨਗਰ ਨਿਗਮ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਹੋਰ ਵਾਧਾ ਹੋਵੇਗਾ ਤੇ ਸ਼ਹਿਰ ਵਿਚ ਸਫ਼ਾਈ ਤੇ ਸੈਨੀਟੇਸ਼ਨ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਫੌਗਿੰਗ ਲਈ ਖ਼ਰੀਦੇ ਗਏ ਦੋ ਵਾਹਨਾਂ ਨਾਲ ਨਾਲ ਮੱਛਰਾਂ ਨੂੰ ਮਾਰਨ ਲਈ ਸ਼ਹਿਰ ਵਿਚ ਫੌਗਿੰਗ ਕਰਵਾਉਣ ਵਿਚ ਮਦਦ ਮਿਲੇਗੀ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਤੇ ਨਿਗਮ ਦੇ ਸਫ਼ਾਈ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਿਚਲੀਆਂ ਸੰਵੇਦਨਸ਼ੀਲ ਥਾਵਾਂ ਦੀ ਸਫ਼ਾਈ ਕਰਵਾਉਣ ਤੇ ਉੱਥੇ ਮੁੜ ਕੂੜਾ ਸੁੱਟਣ ਰੋਕਣ ਲਈ ਨਜ਼ਰ ਰੱਖਣ | ਉਨ੍ਹਾਂ ਕਿਹਾ ਕਿ ਸ਼ਹਿਰ ਨਾਲ ਸਫ਼ਾਈ ਨਾਲ ਸਬੰਧਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਖੇਤਰੀ ਸਟਾਫ਼ ਨੂੰ ਚੌਕਸ ਰਹਿਣ ਤੇ ਜਿੱਥੇ ਵੀ ਕਿਤੇ ਸਫ਼ਾਈ ਦੀ ਘਾਟ ਹੈ ਉਨ੍ਹਾਂ ਥਾਵਾਂ ‘ਤੇ ਤੁਰੰਤ ਠੋਸ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ |

ਅਜੀਤ ਡੈਸਕ 30-08-2026
ਕਪੂਰਥਲਾ, 29 ਅਗਸਤ (ਅਮਰਜੀਤ ਕੋਮਲ)-ਨਗਰ ਨਿਗਮ ਵਲੋਂ ਅੱਜ ਸ਼ਹਿਰ ਦੀਆਂ ਸੰਵੇਦਨਸ਼ੀਲ ਕੂੜੇ ਵਾਲੀਆਂ ਥਾਵਾਂ ਨੂੰ ਸਾਫ਼ ਕਰਨ ਤੇ ਲਗਾਤਾਰ ਸ਼ਹਿਰ ਵਿਚ ਸਫ਼ਾਈ ਯਕੀਨੀ ਬਣਾਉਣ ਦੇ ਮਨੋਰਥ ਨਾਲ 10 ਰੋਜ਼ਾ ਵਿਸ਼ੇਸ਼ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | 3 ਸਤੰਬਰ ਤੱਕ ਚਲਾਈ ਜਾਣ ਵਾਲੀ ਇਸ ਮੁਹਿੰਮ ਦੇ ਪਹਿਲੇ ਦਿਨ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਦੀ ਅਗਵਾਈ ਵਿਚ ਨਿਗਮ ਦੇ ਵੱਖ-ਵੱਖ ਬਰਾਂਚਾਂ ਦੇ ਮੁਲਾਜ਼ਮਾਂ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਤੇ ਨਿਗਮ ਦੇ ਸਫ਼ਾਈ ਸੇਵਕਾਂ ਨੇ ਸ਼ਾਲਾਮਾਰ ਬਾਗ ਤੇ ਹੋਰ ਕਈ ਜਨਤਕ ਥਾਵਾਂ ਦੀ ਸਾਫ਼ ਸਫ਼ਾਈ ਕੀਤੀ | ਨਗਰ ਨਿਗਮ ਦੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸ਼ਹਿਰ ਵਿਚ ਸਫ਼ਾਈ ਵਿਵਸਥਾ ਵਿਚ ਸੁਧਾਰ ਲਿਆਉਣਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੇ ਮੰਤਵ ਨਾਲ ਨਗਰ ਨਿਗਮ ਦੀ ਸਿਹਤ ਤੇ ਵਾਟਰ ਸਪਲਾਈ ਸ਼ਾਖਾ ਵਲੋਂ 60.27 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਮਸ਼ੀਨਰੀ ਦੀ ਖ਼ਰੀਦ ਕੀਤੀ ਗਈ ਹੈ | ਜਿਸ ਵਿਚ ਇਕ ਟਿੱਪਰ, ਇਕ ਟਾਟਾ ਏਸ, ਫੌਗਿੰਗ ਮਸ਼ੀਨਾਂ ਨਾਲ ਲੈਸ ਤਿੰਨ ਪਹੀਆ ਵਾਹਨ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਨਾਲ ਨਗਰ ਨਿਗਮ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਹੋਰ ਵਾਧਾ ਹੋਵੇਗਾ ਤੇ ਸ਼ਹਿਰ ਵਿਚ ਸਫ਼ਾਈ ਤੇ ਸੈਨੀਟੇਸ਼ਨ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਫੌਗਿੰਗ ਲਈ ਖ਼ਰੀਦੇ ਗਏ ਦੋ ਵਾਹਨਾਂ ਨਾਲ ਨਾਲ ਮੱਛਰਾਂ ਨੂੰ ਮਾਰਨ ਲਈ ਸ਼ਹਿਰ ਵਿਚ ਫੌਗਿੰਗ ਕਰਵਾਉਣ ਵਿਚ ਮਦਦ ਮਿਲੇਗੀ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਤੇ ਨਿਗਮ ਦੇ ਸਫ਼ਾਈ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਿਚਲੀਆਂ ਸੰਵੇਦਨਸ਼ੀਲ ਥਾਵਾਂ ਦੀ ਸਫ਼ਾਈ ਕਰਵਾਉਣ ਤੇ ਉੱਥੇ ਮੁੜ ਕੂੜਾ ਸੁੱਟਣ ਰੋਕਣ ਲਈ ਨਜ਼ਰ ਰੱਖਣ | ਉਨ੍ਹਾਂ ਕਿਹਾ ਕਿ ਸ਼ਹਿਰ ਨਾਲ ਸਫ਼ਾਈ ਨਾਲ ਸਬੰਧਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਖੇਤਰੀ ਸਟਾਫ਼ ਨੂੰ ਚੌਕਸ ਰਹਿਣ ਤੇ ਜਿੱਥੇ ਵੀ ਕਿਤੇ ਸਫ਼ਾਈ ਦੀ ਘਾਟ ਹੈ ਉਨ੍ਹਾਂ ਥਾਵਾਂ ‘ਤੇ ਤੁਰੰਤ ਠੋਸ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ |
ਪਿਛਲੀ ਖ਼ਬਰ ਪਾਵਨ ਨਗਰੀ ਦੇ 13 ਵਾਰਡਾਂ ’ਚ ਚੱਲੇਗਾ ਮੈਗਾ ਸਫ਼ਾਈ ਅਭਿਆਨ-ਰਾਜੀਵ ਧੀਰ ਅਗਲੀ ਖ਼ਬਰ ਰਾਣਾ ਗੁਰਜੀਤ ਸਿੰਘ ਨੇ ਚਰਨਜੀਤ ਮਹਿਰਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਦਾ ਇਜ਼ਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।