30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਸਪਾ (ਅ) ਦੀ ਸਰਕਾਰ ਬਣਨ ’ਤੇ 12.50 ਪ੍ਰਤੀਸ਼ਤ ਕੋਟੇ ਤੇ ਹੋਰ ਮੰਗਾਂ ਨੂੰ ਲਾਗੂ ਕੀਤਾ ਜਾਵੇਗਾ-ਮਨੋਜ ਨਾਹਰ

ਕਪੂਰਥਲਾ, 29 ਅਗਸਤ (ਅਮਰਜੀਤ ਕੋਮਲ)-ਬਸਪਾ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਕਪੂਰਥਲਾ ਵਿਚ ਹੋਈ | ਜਿਸ ਵਿਚ ਪਾਰਟੀ ਦੇ ਪ੍ਰਧਾਨ ਮਨੋਜ ਕੁਮਾਰ ਨਾਹਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਮੀਟਿੰਗ ਵਿਚ ਵਿਚਾਰ ਵਟਾਂਦਰੇ ਉਪਰੰਤ ਪਾਰਟੀ ਦੇ ਸੀਨੀਅਰ ਆਗੂ ਬਲਵੰਤ ਸਿੰਘ ਸੁਲਤਾਨਪੁਰੀ ਨੂੰ ਪਾਰਟੀ ਦਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ | ਨਵਨਿਯੁਕਤ ਕਾਰਜਕਾਰੀ ਪ੍ਰਧਾਨ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਇਸ ਮੌਕੇ ਬੋਲਦਿਆਂ ਮਨੋਜ ਕੁਮਾਰ ਨਾਹਰ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਸਪਾ ਅੰਬੇਡਕਰ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਕੇ ਆਪਣਾ ਰਾਜ ਸਥਾਪਿਤ ਕਰੇਗੀ | ਉਨ੍ਹਾਂ ਕਿਹਾ ਕਿ 12. 50 ਪ੍ਰਤੀਸ਼ਤ ਕੋਟਾ, ਭਗਵਾਨ ਵਾਲਮੀਕ ਆਸ਼ਰਮ ਅੰਮਿ੍ਤਸਰ ਨੂੰ ਸੰਤਾ ਹਵਾਲੇ ਕਰਨ, ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਨ ਤੇ ਸ਼ਹੀਦੀ ਦਿਵਸ ਦੀ ਸਰਕਾਰੀ ਛੁੱਟੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਸਪਾ ਅੰਬੇਡਕਰ ਵਲੋਂ ਇਹ ਮੰਗਾਂ ਪਹਿਲਾਂ ਵੀ ਸਮੇਂ ਸਮੇਂ ਦੀਆਂ ਵੱਖ-ਵੱਖ ਪਾਰਟੀਆਂ ਦੇ ਰਾਜ ਦੌਰਾਨ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਜਾ ਚੁੱਕੀਆਂ ਹਨ ਪਰੰਤੂ ਕਿਸੇ ਵੀ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਿਸ ਨੂੰ ਲੈ ਕੇ ਦਲਿਤ ਸਮਾਜ ਵਿਚ ਰੋਸ ਪਾਇਆ ਜਾ ਰਿਹਾ ਹੈ | ਮੀਟਿੰਗ ਵਿਚ ਭਜਨ ਸਭਰਵਾਲ, ਜਗਤਾਰ ਤਲਵੰਡੀ, ਹਰਪ੍ਰੀਤ ਗਿੱਲ, ਕੁਮਾਰ ਗੌਰਵ, ਪਰਮਜੀਤ ਠੇਕੇਦਾਰ, ਗੋਪੀ ਹੰਸ, ਜਸਬੀਰ ਥਾਪਰ, ਰਣਜੀਤ ਲੱਧੜ, ਪਿਆਰਾ ਲਾਲ ਭੱਟੀ, ਬਾਬਾ ਸਤਨਾਮ ਨਾਥ, ਬਾਬਾ ਅੰਗਰੇਜ਼ ਸਿੰਘ, ਸੰਦੀਪ ਝੰਡਾ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਮਰੀਤ ਲਾਲ, ਸੁਖਦਾਸ ਮਸੀਹ, ਕੁਲਦੀਪ ਸਿੰਘ, ਗੁਰਮੇਲ ਸਿੰਘ ਅਤੇ ਹੋਰ ਮੌਜੂਦ ਸਨ |

ਅਜੀਤ ਡੈਸਕ 30-08-2026
ਕਪੂਰਥਲਾ, 29 ਅਗਸਤ (ਅਮਰਜੀਤ ਕੋਮਲ)-ਬਸਪਾ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਕਪੂਰਥਲਾ ਵਿਚ ਹੋਈ | ਜਿਸ ਵਿਚ ਪਾਰਟੀ ਦੇ ਪ੍ਰਧਾਨ ਮਨੋਜ ਕੁਮਾਰ ਨਾਹਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਮੀਟਿੰਗ ਵਿਚ ਵਿਚਾਰ ਵਟਾਂਦਰੇ ਉਪਰੰਤ ਪਾਰਟੀ ਦੇ ਸੀਨੀਅਰ ਆਗੂ ਬਲਵੰਤ ਸਿੰਘ ਸੁਲਤਾਨਪੁਰੀ ਨੂੰ ਪਾਰਟੀ ਦਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ | ਨਵਨਿਯੁਕਤ ਕਾਰਜਕਾਰੀ ਪ੍ਰਧਾਨ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਇਸ ਮੌਕੇ ਬੋਲਦਿਆਂ ਮਨੋਜ ਕੁਮਾਰ ਨਾਹਰ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਸਪਾ ਅੰਬੇਡਕਰ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਕੇ ਆਪਣਾ ਰਾਜ ਸਥਾਪਿਤ ਕਰੇਗੀ | ਉਨ੍ਹਾਂ ਕਿਹਾ ਕਿ 12.50 ਪ੍ਰਤੀਸ਼ਤ ਕੋਟਾ, ਭਗਵਾਨ ਵਾਲਮੀਕ ਆਸ਼ਰਮ ਅੰਮਿ੍ਤਸਰ ਨੂੰ ਸੰਤਾ ਹਵਾਲੇ ਕਰਨ, ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਨ ਤੇ ਸ਼ਹੀਦੀ ਦਿਵਸ ਦੀ ਸਰਕਾਰੀ ਛੁੱਟੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਸਪਾ ਅੰਬੇਡਕਰ ਵਲੋਂ ਇਹ ਮੰਗਾਂ ਪਹਿਲਾਂ ਵੀ ਸਮੇਂ ਸਮੇਂ ਦੀਆਂ ਵੱਖ-ਵੱਖ ਪਾਰਟੀਆਂ ਦੇ ਰਾਜ ਦੌਰਾਨ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਜਾ ਚੁੱਕੀਆਂ ਹਨ ਪਰੰਤੂ ਕਿਸੇ ਵੀ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਿਸ ਨੂੰ ਲੈ ਕੇ ਦਲਿਤ ਸਮਾਜ ਵਿਚ ਰੋਸ ਪਾਇਆ ਜਾ ਰਿਹਾ ਹੈ | ਮੀਟਿੰਗ ਵਿਚ ਭਜਨ ਸਭਰਵਾਲ, ਜਗਤਾਰ ਤਲਵੰਡੀ, ਹਰਪ੍ਰੀਤ ਗਿੱਲ, ਕੁਮਾਰ ਗੌਰਵ, ਪਰਮਜੀਤ ਠੇਕੇਦਾਰ, ਗੋਪੀ ਹੰਸ, ਜਸਬੀਰ ਥਾਪਰ, ਰਣਜੀਤ ਲੱਧੜ, ਪਿਆਰਾ ਲਾਲ ਭੱਟੀ, ਬਾਬਾ ਸਤਨਾਮ ਨਾਥ, ਬਾਬਾ ਅੰਗਰੇਜ਼ ਸਿੰਘ, ਸੰਦੀਪ ਝੰਡਾ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਮਰੀਤ ਲਾਲ, ਸੁਖਦਾਸ ਮਸੀਹ, ਕੁਲਦੀਪ ਸਿੰਘ, ਗੁਰਮੇਲ ਸਿੰਘ ਅਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵਲੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਸੈਮੀਨਾਰ ਲਗਾਇਆ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੀਆਂ ਸਾਧਵੀਆਂ ਨੇ ਰੁੱਖਾਂ ਨੂੰ ਰੱਖੜੀ ਬੰਨ ਕੇ ਉਨ੍ਹਾਂ ਦੀ ਕਟਾਈ ਰੋਕਣ ਦਾ ਪ੍ਰਣ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।