31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਹਰਪ੍ਰੀਤ ਸਿੰਘ ਨੂੰ ਮਿਲੀ ਮਿਸਲ ਸਤਲੁਜ ਕਪੂਰਥਲਾ ਜ਼ਿਲ੍ਹੇ ਦੀ ਕਮਾਨ-ਬਰਾੜ

ਫਗਵਾੜਾ, 30 ਅਗਸਤ (ਹਰਜੋਤ ਸਿੰਘ ਚਾਨਾ)- ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਹਰਪ੍ਰੀਤ ਸਿੰਘ ਨੂੰ ਮਿਸਲ ਸਤਲੁਜ ਪਾਰਟੀ ਦਾ ਕਪੂਰਥਲਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਮਿਸਲ ਸਤਲੁਜ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਕਪੂਰਥਲਾ ਜ਼ਿਲ੍ਹੇ ‘ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦਿੱਤੀ ਦੇਣ ਲਈ ਮਹੱਤਵਪੂਰਨ ਸਾਬਤ ਹੋਵੇਗੀ | ਬਰਾੜ ਨੇ ਆਸ ਪ੍ਰਗਟਾਈ ਕਿ ਹਰਪ੍ਰੀਤ ਸਿੰਘ ਆਪਣੀ ਮਿਹਨਤ, ਲਗਨ ਤੇ ਸਮਰੱਥਾ ਨਾਲ ਕਪੂਰਥਲਾ ਜ਼ਿਲ੍ਹੇ ‘ਚ ਮਿਸਲ ਸਤਲੁਜ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤੇ ਵੱਡੀ ਗਿਣਤੀ ‘ਚ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦੀ ਸੋਚ, ਪੰਜਾਬ ਦੇ ਹੱਕਾਂ ਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ‘ਚ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੀ ਜ਼ਿਲ੍ਹਾ ਟੀਮ ਵਡਮੁੱਲਾ ਯੋਗਦਾਨ ਪਾਵੇਗੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਪੂਰਥਲਾ ਜ਼ਿਲ੍ਹੇ ‘ਚ ਮਿਸਲ ਸਤਲੁਜ ਨੂੰ ਜਥੇਬੰਦਕ ਤੌਰ ‘ਤੇ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਸ ਦੇ ਨਾਲ ਹੀ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਤੇ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਮਿਹਨਤ ਕੀਤੀ ਜਾਵੇਗੀ | ਇਸ ਮੌਕੇ ਦੋਆਬਾ ਜ਼ੋਨ ਦੇ ਪ੍ਰਧਾਨ ਤੇਜਵਿੰਦਰ ਸਿੰਘ ਤੇਜੀ ਮਾਂਗੜ, ਦਵਿੰਦਰ ਸਿੰਘ ਸੰਘੋਵਾਲ, ਮਨਪ੍ਰੀਤ ਸਿੰਘ ਸਰਕਲ ਬਿਲਗਾ, ਸੁਨੀਲ ਔਜਲਾ, ਦਵਿੰਦਰ ਕੁਮਾਰ, ਗਗਨਦੀਪ, ਭਾਰਤਪੁਰੀ, ਹਰਪ੍ਰੀਤ ਸਿੰਘ ਘੁੰਮਣ, ਵਿਸ਼ਾਲਪੁਰੀ, ਰਿਤਕ ਕੁਮਾਰ, ਨਰਿੰਦਰ ਸਿੰਘ ਮਾਨ, ਮਨਪ੍ਰੀਤ ਸਿੰਘ, ਦਿਲਾਵਰ ਸਿੰਘ, ਸੌਰਵ ਸ਼ਰਮਾ ਤੇ ਦਿਲਬਾਗ ਸਿੰਘ ਵੀ ਸ਼ਾਮਿਲ ਸਨ |

ਅਜੀਤ ਡੈਸਕ 31-08-2026

ਪਿਛਲੀ ਖ਼ਬਰ ਬਿਲਗਾ ਵਿਖੇ “ ਕਲੀਨ ਪੰਜਾਬ ਅਭਿਆਨ ” ਦੀ ਧੂਮ - ਧਾਮ ਨਾਲ ਸ਼ੁਰੂਆਤ ਅਗਲੀ ਖ਼ਬਰ ਵਿਦਿਆਰਥੀ ਕੌਂਸਲ ਦੇ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣ-ਡਾ. ਅਰਚਨਾ ਗਰਗ ਭੁਲੱਥ ਸਹਿਕਾਰੀ ਸਭਾ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।