31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਡੱਲਾ ਸਾਹਿਬ ਵਿਖੇ ਮਾਤਾ ਦਮੋਦਰੀ ਜੀ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮਨਾਉਣ ਸੰਬੰਧੀ ਮੀਟਿੰਗ

ਡਡਵਿੰਡੀ, 30 ਅਗਸਤ (ਦਿਲਬਾਗ ਸਿੰਘ ਝੰਡ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਇੱਕ ਜ਼ਰੂਰੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ਵਿੱਚ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਉਚੇਚੇ ਤੌਰ ‘ਤੇ ਤਸ਼ਰੀਫ਼ ਲਿਆਏ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਮੈਨੇਜਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਦਮੋਦਰੀ ਜੀ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ 5 ਤੋਂ 7 ਸਤੰਬਰ ਤੱਕ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਵਿਆਹ ਪੁਰਬ ਦੇ ਸੰਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 7 ਸਤੰਬਰ ਨੂੰ ਪੈਣਗੇ | ਉਨ੍ਹਾਂ ਦੱਸਿਆ ਕਿ ਇਸੇ ਦਿਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਹਰਜਿੰਦਰ ਸਿੰਘ ਵਿਰਕ, ਨਰਿੰਦਰ ਸਿੰਘ ਖਿੰਡਾ, ਮੈਨੇਜਰ ਕੁਲਵਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਡੱਲਾ ਪ੍ਰਚਾਰਕ, ਅਕਾਊਾਟੈਂਟ ਕੁਲਬੀਰ ਸਿੰਘ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਸੁਖਦੇਵ ਸਿੰਘ ਗ੍ਰੰਥੀ, ਸੰਦੀਪ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ |

ਫਤਿਹ ਸਿੰਘ ਸੋਹਲ ਜਾਣਕਾਰੀ ਦਿੰਦੇ ਹੋਏ | 31-08-2026

ਪਿਛਲੀ ਖ਼ਬਰ ਅਕਾਲੀ ਦਲ ਦੀ ਤਾਕਤ ਅੱਜ ਵੀ ਕਾਇਮ ਹੈ: ਇੰਦਰਜੀਤ ਸਿੰਘ ਜੋਸਨ ਅਗਲੀ ਖ਼ਬਰ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਚੌਥੇ ਦਿਨ ਚੇਅਰਮੈਨ ਕੰਵਰ ਇਕਬਾਲ ਸਿੰਘ ਨੇ ਕੀਤੀ ਸ਼ਿਰਕਤ ਮਿਸ਼ਨ ਕਲੀਨ ਪੰਜਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।