ਕਪੂਰਥਲਾ, 31 ਅਗਸਤ (ਵਿ.ਪ੍ਰ.)-ਲੋਕ ਜਨ ਸ਼ਕਤੀ ਪਾਰਟੀ ਰਾਮ ਵਿਲਾਸ ਪਾਸਵਾਨ ਦੇ ਸੂਬਾਈ ਸੀਨੀਅਰ ਮੀਡੀਆ ਇੰਚਾਰਜ ਰਜੇਸ਼ ਕੁਮਾਰ ਗਹਿਰੀਵਾਲਾ ਸੀਨੀਅਰ ਉਪ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਨੇ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਹ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲ ਕੇ ਮੰਗ ਕਰਨਗੇ | ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀਆਂ ਦੀਆਂ ਸਜਾਵਾਂ ਪੂਰੀਆਂ ਹੋ ਚੁੱਕੀਆਂ ਹਨ ਤੇ ਉਨ੍ਹਾਂ ਨੂੰ ਬਿਨ੍ਹਾਂ ਕਾਰਨ ਜੇਲ੍ਹ ਵਿਚ ਬੰਦ ਰੱਖਣਾ ਠੀਕ ਨਹੀਂ | ਇਸ ਲਈ ਉਨ੍ਹਾਂ ਦੀ ਰਿਹਾਈ ਬਹੁਤ ਜ਼ਰੂਰੀ ਹੈ | ਚੌਧਰੀ ਰਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਲੋਕ ਜਨਸ਼ਕਤੀ ਪਾਰਟੀ ਰਾਮ ਵਿਲਾਸ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ | ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਜਨਸ਼ਕਤੀ ਪਾਰਟੀ ਰਾਮ ਵਿਲਾਸ ਨੂੰ ਸਹਿਯੋਗ ਦੇਣ |