01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਦੀ ਫਰੈਸ਼ਰ ਪਾਰਟੀ ਸਬੰਧੀ ਸਮਾਗਮ

ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਬੀ. ਏ.

ਅਜੀਤ ਡੈਸਕ 01-09-2026
ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਬੀ.ਏ., ਬੀ.ਸੀ.ਏ. ਤੇ ਬੀ.ਐਸ.ਈ. ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀਆਂ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਕਾਲਜ ਵਿਚ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਬਾਅਦ ਵਿਚ ਵਿਦਿਆਰਥਣਾਂ ਨੇ ਮਾਡਿਲੰਗ ਰਾਉਂਡ, ਟਾਸਕ ਰਾਉਂਡ, ਡਾਂਸ, ਗੀਤ ਤੇ ਹੋਰ ਮਨੋਰੰਜਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਮਾਡਿਲੰਗ ਰਾਉਂਡ ਸਮਾਗਮ ਦਾ ਮੁੱਖ ਆਕਰਸ਼ਨ ਰਿਹਾ | ਜਿਸ ਵਿਚ ਵਿਦਿਆਰਥਣਾਂ ਨੇ ਆਤਮ ਵਿਸ਼ਵਾਸ਼, ਸ਼ਾਲੀਨਤਾ ਤੇ ਆਪਣੀ ਵਿਲੱਖਣ ਸ਼ਖ਼ਸੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਟਾਸਕ ਰਾਉਂਡ ਵਿਚ ਵਿਦਿਆਰਥਣਾਂ ਦੀ ਹਾਜ਼ਰ ਜਵਾਬੀ, ਸਿਰਜਣਾਤਮਿਕਤਾ, ਆਤਮ ਵਿਸ਼ਵਾਸ਼ ਅਤੇ ਫ਼ੈਸਲਾ ਲੈਣ ਦੀ ਸਮਰੱਥਾ ਦੀ ਪਰਖ ਕੀਤੀ ਗਈ | ਉਪਰੰਤ ਡਾਂਸ, ਗੀਤ ਤੇ ਹੋਰ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਨਵੀਆਂ ਵਿਦਿਆਰਥਣਾਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਕਾਲਜ ਜੀਵਨ ਕੇਵਲ ਕਿਤਾਬੀ ਗਿਆਨ ਹਾਸਲ ਕਰਨ ਤੱਕ ਸੀਮਤ ਨਹੀਂ ਹੁੰਦਾ, ਸਗੋਂ ਇਹ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ, ਆਤਮ ਵਿਸ਼ਵਾਸ਼ ਪੈਦਾ ਕਰਨ ਤੇ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਪਹਿਚਾਨਣ ਦਾ ਮਹੱਤਵਪੂਰਨ ਪੜਾਅ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ ਨਾਲ ਸਭਿਆਚਾਰਕ, ਖੇਡਾਂ ਤੇ ਹੋਰ ਰਚਨਾਤਮਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਡਾ. ਖਹਿਰਾ ਨੇ ਕਿਹਾ ਕਿ ਕਾਲਜ ਦਾ ਹਰ ਵਿਦਿਆਰਥੀ ਕਾਲਜ ਦੇ ਪਰਿਵਾਰ ਦਾ ਇਕ ਮਹੱਤਵਪੂਰਨ ਹਿੱਸਾ ਹੈ ਤੇ ਸੰਸਥਾ ਦਾ ਉਦੇਸ਼ ਵਿਦਿਆਰਥਣਾਂ ਨੂੰ ਅਜਿਹਾ ਵਾਤਾਵਰਨ ਪ੍ਰਦਾਨ ਕਰਨਾ ਹੈ, ਜਿੱਥੇ ਉਹ ਗਿਆਨ ਦੇ ਨਾਲ ਨਾਲ ਚੰਗੀ ਸ਼ਖ਼ਸੀਅਤ, ਆਤਮ ਵਿਸ਼ਵਾਸ਼ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਿਕਸਿਤ ਕਰਨ ਸਕਣ | ਇਸ ਮੌਕੇ ਮਿਸ ਫਰੈਸ਼ਰ ਦਾ ਖ਼ਿਤਾਬ ਜੇਤੂ ਬੀ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਵਿਦਿਆਰਥਣ ਰਾਜਵਿੰਦਰ ਕੌਰ ਤੇ ਬੀ.ਸੀ.ਏ. ਪਹਿਲਾ ਸਮੈਸਟਰ ਦੀ ਮਿਸ ਚਾਰਮਿੰਗ ਦਾ ਖ਼ਿਤਾਬ ਹਾਸਲ ਕਰਨ ਵਾਲੀ ਵਿਦਿਆਰਥਣ ਯਸ਼ਮੀਤ ਕੌਰ ਨੂੰ ਡਾ. ਖਹਿਰਾ ਤੇ ਹੋਰ ਸਟਾਫ਼ ਮੈਂਬਰਾਂ ਨੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਕਾਲਜ ਦੀਆਂ ਅਧਿਆਪਕਾ ਨੇ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ |
ਪਿਛਲੀ ਖ਼ਬਰ ਚੰਡੀਗੜ੍ਹ ਦੇ ਵੱਖ-ਵੱਖ ਕਾਲਜਾਂ ’ਚ ਵਿਦਿਆਰਥੀ ਕੌਂਸਲ ਚੋਣਾਂ ਦੇ ਨਤੀਜੇ ਐਲਾਨੇ ਅਗਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।