02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਰਾਇਣਸਰ ਦਾ 5 ਰੋਜ਼ਾ ਸਾਲਾਨਾ ਜੋੜ ਮੇਲਾ ਅਤੇ ਗੁਰਮਤਿ ਸਮਾਗਮ ਆਰੰਭ

ਸੁਲਤਾਨਪੁਰ ਲੋਧੀ, 1 ਸਤੰਬਰ (ਨਰੇਸ਼ ਹੈਪੀ)-ਇੱਥੋਂ ਦੇ ਨਜ਼ਦੀਕੀ ਪਿੰਡ ਸਰਾਏ ਜੱਟਾਂ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਟਹਿਲ ਸਿੰਘ ਪੁੱਤਰ ਪ੍ਰੀਤਮ ਸਿੰਘ ਦੇ ਘਰ ’ਚੋਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਬਰਾਮਦ ਹੋਈ | ਮਿ੍ਤਕ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਦੋ-ਤਿੰਨ ਦਿਨ ਪਹਿਲਾਂ ਹੀ ਸਪੇਨ ਤੋਂ ਪੰਜਾਬ ਵਾਪਸ ਆਇਆ ਸੀ ਅਤੇ ਉਹ ਸਪੇਨ ਵਿਖੇ ਸਿਟੀਜ਼ਨ ਵੀ ਹੈ | ਵਿਦੇਸ਼ ਤੋਂ ਵਾਪਸੀ ਦੇ ਕੁੱਝ ਹੀ ਦਿਨਾਂ ਬਾਅਦ ਉਸ ਦੀ ਲਾਸ਼ ਸਰਾਏ ਜੱਟਾਂ ਵਿਖੇ ਟਹਿਲ ਸਿੰਘ ਦੇ ਘਰ ’ਚੋਂ ਮਿਲਣ ਕਾਰਨ ਮਾਮਲਾ ਭੇਤ ਬਣ ਗਿਆ ਹੈ ਅਤੇ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ | ਪੁਲਿਸ ਨੂੰ ਮੌਕੇ ਤੋਂ ਨੌਜਵਾਨ ਦਾ ਸਪਲੈਂਡਰ ਮੋਟਰਸਾਈਕਲ ਅਤੇ ਦੋ ਮੋਬਾਈਲ ਫ਼ੋਨ ਵੀ ਮਿਲੇ ਹਨ | ਪੁਲਿਸ ਵਲੋਂ ਸਾਮਾਨ ਸਮੇਤ ਘਟਨਾ ਨਾਲ ਜੁੜੇ ਹੋਰ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ | ਮੌਕੇ ’ਤੇ ਜਾਂਚ ਕਰਨ ਪਹੁੰਚੇ ਏ. ਐਸ.

ਅਜੀਤ ਡੈਸਕ 02-09-2026
ਸੁਲਤਾਨਪੁਰ ਲੋਧੀ, 1 ਸਤੰਬਰ (ਨਰੇਸ਼ ਹੈਪੀ)-ਇੱਥੋਂ ਦੇ ਨਜ਼ਦੀਕੀ ਪਿੰਡ ਸਰਾਏ ਜੱਟਾਂ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਟਹਿਲ ਸਿੰਘ ਪੁੱਤਰ ਪ੍ਰੀਤਮ ਸਿੰਘ ਦੇ ਘਰ ’ਚੋਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਬਰਾਮਦ ਹੋਈ | ਮਿ੍ਤਕ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਦੋ-ਤਿੰਨ ਦਿਨ ਪਹਿਲਾਂ ਹੀ ਸਪੇਨ ਤੋਂ ਪੰਜਾਬ ਵਾਪਸ ਆਇਆ ਸੀ ਅਤੇ ਉਹ ਸਪੇਨ ਵਿਖੇ ਸਿਟੀਜ਼ਨ ਵੀ ਹੈ | ਵਿਦੇਸ਼ ਤੋਂ ਵਾਪਸੀ ਦੇ ਕੁੱਝ ਹੀ ਦਿਨਾਂ ਬਾਅਦ ਉਸ ਦੀ ਲਾਸ਼ ਸਰਾਏ ਜੱਟਾਂ ਵਿਖੇ ਟਹਿਲ ਸਿੰਘ ਦੇ ਘਰ ’ਚੋਂ ਮਿਲਣ ਕਾਰਨ ਮਾਮਲਾ ਭੇਤ ਬਣ ਗਿਆ ਹੈ ਅਤੇ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ | ਪੁਲਿਸ ਨੂੰ ਮੌਕੇ ਤੋਂ ਨੌਜਵਾਨ ਦਾ ਸਪਲੈਂਡਰ ਮੋਟਰਸਾਈਕਲ ਅਤੇ ਦੋ ਮੋਬਾਈਲ ਫ਼ੋਨ ਵੀ ਮਿਲੇ ਹਨ | ਪੁਲਿਸ ਵਲੋਂ ਸਾਮਾਨ ਸਮੇਤ ਘਟਨਾ ਨਾਲ ਜੁੜੇ ਹੋਰ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ | ਮੌਕੇ ’ਤੇ ਜਾਂਚ ਕਰਨ ਪਹੁੰਚੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਵਿਚ ਇਹ ਲੱਗ ਰਿਹਾ ਹੈ ਕਿ ਨੌਜਵਾਨ ਨੂੰ ਅਟੈਕ ਆਇਆ ਹੋ ਸਕਦਾ ਹੈ, ਪਰ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ | ਉਨ੍ਹਾਂ ਦੱਸਿਆ ਕਿ ਨੌਜਵਾਨ ਦੋ-ਤਿੰਨ ਦਿਨ ਪਹਿਲਾਂ ਹੀ ਪੰਜਾਬ ਵਾਪਸ ਆਇਆ ਸੀ | ਪੋਸਟਮਾਰਟਮ ਤੋਂ ਬਾਅਦ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਨਸ਼ੇ ਦਾ ਸੇਵਨ ਕਰਨ ਵਾਲਾ 1 ਵਿਅਕਤੀ ਕਾਬੂ ਫਗਵਾੜਾ, 1 ਸਤੰਬਰ (ਚਾਨਾ)-ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਥਾਣੇਦਾਰ ਸੁਨੀਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਢੱਕ ਪੰਡੋਰੀ ਲਾਗਿਓਾ ਇੰਦਰਜੀਤ ਸਿੰਘ ਉਰਫ਼ ਹੈਰੀ ਪੁੱਤਰ ਬਸੰਤ ਸਿੰਘ ਵਾਸੀ ਢੱਕ ਪੰਡੋਰੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀਆਂ ਬੀ.ਏ. ਸਮੈਸਟਰ ਚੌਥਾ ਦੀਆਂ 14 ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ ਗੁਰੂ... ਅਗਲੀ ਖ਼ਬਰ ਵਿਸ਼ੇਸ਼ ਕੈਂਪ ਦੌਰਾਨ ਵੋਟਰ ਸੂਚੀ ਦੀ ਸੁਧਾਈ ਦਾ ਕੀਤਾ ਕੰਮ ਪਿੰਡ ਭੀਲੋਵਾਲ ਪੱਕਾ ਵਿਖੇ ਪੀਰ ਬਾਬਾ ਸੰਗਨ ਮੰਗਨ ਦਾ ਸਾਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।