03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ’ਚ 22 ਸਿੱਖਿਆਰਥੀਆਂ ਨੂੰ ਕੰਪਿਊਟਰ ਕੋਰਸ ਦੇ ਸਰਟੀਫਿਕੇਟ ਵੰਡੇ

ਕਪੂਰਥਲਾ, 1 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 02-09-2026
ਕਪੂਰਥਲਾ, 1 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਕਪੂਰਥਲਾ ’ਚ ਸ਼ਾਰਟ ਟਰਮ ਕੰਪਿਊਟਰ ਕੋਰਸ ਪੂਰਾ ਕਰਨ ਵਾਲੇ 22 ਸਿੱਖਿਆਰਥੀਆਂ ਨੂੰ ਲੈਫ਼ਟੀਨੈਂਟ ਕਰਨਲ ਰੋਹਿਤ ਸ਼ਰਮਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਪੂਰਥਲਾ ਨੇ ਸਰਟੀਫਿਕੇਟ ਤਕਸੀਮ ਕੀਤੇ | ਉਨ੍ਹਾਂ ਕਿਹਾ ਕਿ ਨਵੇਂ ਸ਼ਾਰਟ ਟਰਮ ਕੰਪਿਊਟਰ ਕੋਰਸਾਂ ’ਚ ਦਾਖਲਾ ਲੈਣ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸੈਨਿਕ ਰੈਸਟ ਹਾਊਸ ਕਪੂਰਥਲਾ ਵਿਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ | ਇਸ ਮੌਕੇ ਜ਼ਿਲ੍ਹਾ ਸਿੱਖਿਆ ਸੇਵਾਵਾਂ ਭਲਾਈ ਦਫ਼ਤਰ ਨਾਲ ਸਬੰਧਿਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਆਨੰਦ ਕਾਲਜ ਦਾ ਬੀ.ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਚੌਕੀ ਇੰਚਾਰਜ ਵਲੋਂ ਪਿੰਡਾਂ ਦੇ ਲੋਕਾਂ ਨੂੰ ਠੀਕਰੀ ਪਹਿਰੇ ਲਗਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।