03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਜਨਮ ਅਸ਼ਟਮੀ ਦੇ ਸੰਬੰਧ ’ਚ ਸਮਾਗਮ ਕਰਵਾਇਆ

ਕਪੂਰਥਲਾ, 2 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਇਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਪ੍ਰਾਰਥਨਾ ਤੋਂ ਬਾਅਦ ਵਿਦਿਆਰਥੀਆਂ ਨੇ ਰਾਧਾ-ਕ੍ਰਿਸ਼ਨ ਦੇ ਨਿ੍ਤ ਦੀ ਮਨਮੋਹਕ ਪੇਸ਼ਕਾਰੀ ਕੀਤੀ | ਉਪਰੰਤ ਉਨ੍ਹਾਂ ਦੀ ਮਹਿੰਮਾ ਵਿਚ ਭਜਨ ਗਾਇਣ ਕੀਤੇ ਗਏ | ਇਸ ਮੌਕੇ ਸਕੂਲ ਵਿਚ ਗੋਕੁਲਧਾਮ ਨਗਰੀ ਦਾ ਸੁੰਦਰ ਨਿਰਮਾਣ ਕੀਤਾ ਗਿਆ | ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਰਾਧਾ ਕ੍ਰਿਸ਼ਨ ਤੇ ਗੋਪੀਆਂ ਦੀ ਭੂਮਿਕਾ ਨਿਭਾਅ ਕੇ ਗੋਕੁਲਧਾਮ ਦੀ ਝਲਕ ਪੇਸ਼ ਕੀਤੀ, ਜਦਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ ਬੁੱਕੇ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਤੇ ਕਲਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ.

ਅਜੀਤ ਡੈਸਕ 03-09-2026
ਕਪੂਰਥਲਾ, 2 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਇਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਪ੍ਰਾਰਥਨਾ ਤੋਂ ਬਾਅਦ ਵਿਦਿਆਰਥੀਆਂ ਨੇ ਰਾਧਾ-ਕ੍ਰਿਸ਼ਨ ਦੇ ਨਿ੍ਤ ਦੀ ਮਨਮੋਹਕ ਪੇਸ਼ਕਾਰੀ ਕੀਤੀ | ਉਪਰੰਤ ਉਨ੍ਹਾਂ ਦੀ ਮਹਿੰਮਾ ਵਿਚ ਭਜਨ ਗਾਇਣ ਕੀਤੇ ਗਏ | ਇਸ ਮੌਕੇ ਸਕੂਲ ਵਿਚ ਗੋਕੁਲਧਾਮ ਨਗਰੀ ਦਾ ਸੁੰਦਰ ਨਿਰਮਾਣ ਕੀਤਾ ਗਿਆ | ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਰਾਧਾ ਕ੍ਰਿਸ਼ਨ ਤੇ ਗੋਪੀਆਂ ਦੀ ਭੂਮਿਕਾ ਨਿਭਾਅ ਕੇ ਗੋਕੁਲਧਾਮ ਦੀ ਝਲਕ ਪੇਸ਼ ਕੀਤੀ, ਜਦਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ ਬੁੱਕੇ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਤੇ ਕਲਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਐਕਟੀਵਿਟੀ ਕੋਆਰਡੀਨੇਟਰ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਨਾ ਤੋਂ ਇਲਾਵਾ ਪ੍ਰੀਖਿਆ ਇੰਚਾਰਜ ਨਿਰਮਲ ਜੋਤੀ, ਸਪੋਰਟਸ ਅਧਿਆਪਕਾ ਕਿਰਨ ਨੰਦਾ, ਆਰਟ ਐਂਡ ਕਰਾਫ਼ਟ ਟੀਚਰ ਸੁਕਰਮਾ, ਨੀਲਮਾ, ਡਾਂਸ ਟੀਚਰ ਸ਼ਰੂਤੀ ਤੇ ਮਿਊਜ਼ਿਕ ਟੀਚਰ ਅਰਜਿਤ ਤੇ ਸੁੱਖਪ੍ਰੀਤ ਨੇ ਵਿਸ਼ੇਸ਼ ਯੋਗਦਾਨ ਪਾਇਆ |
ਪਿਛਲੀ ਖ਼ਬਰ ਕੁਲ ਲੋਕਾਈ ਵਿਚ ਗੁਰੂ ਦਾ ਪੰਥ ਸਦੀਵੀ ਹੈ ਤੇ ਰਹੇਗਾ- ਜਥੇਦਾਰ ਗੜਗੱਜ ਅਗਲੀ ਖ਼ਬਰ ਨਡਾਲਾ ਕਾਲਜ ਵਿਖੇ ਵੋਟਰ ਜਾਗਰੂਕਤਾ ਸੰਬੰਧੀ ਤਿੰਨ ਰੋਜ਼ਾ ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।