04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਤਿੰਨ ਸਾਲਾਂ ਤੋਂ ਲੜਾਈ ਦੇ ਮਾਮਲੇ ਵਿਚ ਲੋੜੀਂਦਾ ਵਿਅਕਤੀ ਕੋਤਵਾਲੀ ਪੁਲਿਸ ਵਲੋਂ ਗਿ੍ਫ਼ਤਾਰ

ਕਪੂਰਥਲਾ, 3 ਸਤੰਬਰ (ਸਡਾਨਾ)-ਇਕ ਲੜਾਈ ਦੇ ਮਾਮਲੇ ਵਿਚ ਬੀਤੇ ਕਰੀਬ 3 ਸਾਲਾਂ ਤੋਂ ਪੁਲਿਸ ਤੋਂ ਬਚਦੇ ਆ ਰਹੇ ਇਕ ਕਥਿਤ ਦੋਸ਼ੀ ਨੂੰ ਕੋਤਵਾਲੀ ਪੁਲਿਸ ਨੇ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਮੁਖੀ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਜੁਲਾਈ 20 23 ਦੌਰਾਨ ਪਿੰਡ ਵਿਲਾ ਕੋਠੀ ਵਿਖੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੁੱਝ ਘਰਾਂ ਵਿਚ ਭੰਨਤੋੜ ਕੀਤੀ ਗਈ ਤੇ ਕੁੱਝ ਵਿਅਕਤੀਆਂ ਨੂੰ ਜ਼ਖ਼ਮੀ ਕੀਤਾ ਗਿਆ | ਜਿਸ ਸਬੰਧੀ ਪੁਲਿਸ ਨੇ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕੀਤਾ ਤੇ ਇਨ੍ਹਾਂ ਦੀ ਭਾਲ ਆਰੰਭ ਕੀਤੀ, ਪਰ ਉਕਤ ਵਿਅਕਤੀ ਪੁਲਿਸ ਦੀ ਗਿ੍ਫ਼ਤ ਵਿਚੋਂ ਬਚਦੇ ਆ ਰਹੇ ਸਨ, ਜਿਨ੍ਹਾਂ ਵਿਚੋਂ ਇਕ ਕਥਿਤ ਦੋਸ਼ੀ ਸਮੀਰ ਵਾਸੀ ਮੁਸ਼ਕਵੇਦ ਨੂੰ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਇਸ ਕੇਸ ਵਿਚ ਲੋੜੀਂਦੇ ਦੋ ਵਿਅਕਤੀ ਸਾਹੂ ਤੇ ਮਨੀ ਵਾਸੀਆਨ ਮੁਸ਼ਕਵੇਦ ਪਹਿਲਾਂ ਹੀ ਵੱਖ-ਵੱਖ ਕੇਸਾਂ ਵਿਚ ਜੇਲ੍ਹ ਅੰਦਰ ਬੰਦ ਹਨ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਲੰਮੇ ਸਮੇਂ ਤੋਂ ਲੋੜੀਂਦੇ ਚੱਲੇ ਆ ਰਹੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤੇ ਜਲਦੀ ਹੀ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ | ਐਸ. ਐਚ.

ਅਜੀਤ ਡੈਸਕ 04-09-2026
ਕਪੂਰਥਲਾ, 3 ਸਤੰਬਰ (ਸਡਾਨਾ)-ਇਕ ਲੜਾਈ ਦੇ ਮਾਮਲੇ ਵਿਚ ਬੀਤੇ ਕਰੀਬ 3 ਸਾਲਾਂ ਤੋਂ ਪੁਲਿਸ ਤੋਂ ਬਚਦੇ ਆ ਰਹੇ ਇਕ ਕਥਿਤ ਦੋਸ਼ੀ ਨੂੰ ਕੋਤਵਾਲੀ ਪੁਲਿਸ ਨੇ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਮੁਖੀ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਜੁਲਾਈ 20 23 ਦੌਰਾਨ ਪਿੰਡ ਵਿਲਾ ਕੋਠੀ ਵਿਖੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੁੱਝ ਘਰਾਂ ਵਿਚ ਭੰਨਤੋੜ ਕੀਤੀ ਗਈ ਤੇ ਕੁੱਝ ਵਿਅਕਤੀਆਂ ਨੂੰ ਜ਼ਖ਼ਮੀ ਕੀਤਾ ਗਿਆ | ਜਿਸ ਸਬੰਧੀ ਪੁਲਿਸ ਨੇ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕੀਤਾ ਤੇ ਇਨ੍ਹਾਂ ਦੀ ਭਾਲ ਆਰੰਭ ਕੀਤੀ, ਪਰ ਉਕਤ ਵਿਅਕਤੀ ਪੁਲਿਸ ਦੀ ਗਿ੍ਫ਼ਤ ਵਿਚੋਂ ਬਚਦੇ ਆ ਰਹੇ ਸਨ, ਜਿਨ੍ਹਾਂ ਵਿਚੋਂ ਇਕ ਕਥਿਤ ਦੋਸ਼ੀ ਸਮੀਰ ਵਾਸੀ ਮੁਸ਼ਕਵੇਦ ਨੂੰ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਇਸ ਕੇਸ ਵਿਚ ਲੋੜੀਂਦੇ ਦੋ ਵਿਅਕਤੀ ਸਾਹੂ ਤੇ ਮਨੀ ਵਾਸੀਆਨ ਮੁਸ਼ਕਵੇਦ ਪਹਿਲਾਂ ਹੀ ਵੱਖ-ਵੱਖ ਕੇਸਾਂ ਵਿਚ ਜੇਲ੍ਹ ਅੰਦਰ ਬੰਦ ਹਨ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਲੰਮੇ ਸਮੇਂ ਤੋਂ ਲੋੜੀਂਦੇ ਚੱਲੇ ਆ ਰਹੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤੇ ਜਲਦੀ ਹੀ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ | ਐਸ.ਐਚ.ਓ. ਲਖਬੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਨੂੰ ਗਿ੍ਫ਼ਤਾਰੀ ਉਪਰੰਤ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਖੇਤੀਬਾੜੀ ਸੈਕਟਰ ’ ਚ ਅਣ - ਐਲਾਨੇ ਬਿਜਲੀ ਕੱਟਾਂ ਤੋਂ ਕਿਸਾਨ ਖ਼ਫ਼ਾ , ਫ਼ਸਲਾਂ ਸੁੱਕਣ ਦੇ ਕੰਢੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।