ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਥਿ੍ਫਟ ਐਂਡ ਕਰੈਡਿਟ ਕੋਆਪ੍ਰੇਟਿਵ ਸੁਸਾਇਟੀ ਦੀ ਨਵੀਂ ਗਠਿਤ ਹੋਈ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਅਰਵਿੰਦ ਕੁਮਾਰ ਸ਼ਾਹ ਤੇ ਸਕੱਤਰ ਜਗਦੀਪ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਅਵਤਾਰ ਸਿੰਘ ਨੂੰ ਖ਼ਜ਼ਾਨਚੀ, ਗੁਰਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਤੇ ਕੁਲਜੀਤ ਕੌਰ ਨੂੰ ਸਹਾਇਕ ਸਕੱਤਰ ਚੁਣਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਕਿਹਾ ਕਿ ਸੁਸਾਇਟੀ ਪਿਛਲੇ ਲਗਭਗ 25 ਸਾਲਾਂ ਤੋਂ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਅਗਵਾਈ ਵਿਚ ਨਿਰੰਤਰ ਕੰਮ ਕਰ ਰਹੀ ਹੈ ਤੇ ਇਸ ਵਾਰ ਵੀ ਸੁਸਾਇਟੀ ਦੀ ਨਵੀਂ ਚੁਣੀ ਟੀਮ ਪੂਰੀ ਪਾਰਦਰਸ਼ਤਾ ਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਕਰਮਚਾਰੀਆਂ ਦੇ ਹਿੱਤਾਂ ਲਈ ਕੰਮ ਕਰੇਗੀ | ਉਨ੍ਹਾਂ ਕਿਹਾ ਕਿ ਸੁਸਾਇਟੀ ਦੀ ਕਾਰਗੁਜ਼ਾਰੀ ‘ਤੇ ਆਰ.ਸੀ.ਐਫ. ਦੇ ਮੁਲਾਜ਼ਮਾਂ ਨੇ ਹਮੇਸ਼ਾ ਵਿਸ਼ਵਾਸ ਦਿਵਾਇਆ ਹੈ | ਇਸੇ ਦੌਰਾਨ ਹੀ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਸੁਸਾਇਟੀ ਦੀ ਨਵੀਂ ਚੁਣੀ ਗਈ ਟੀਮ ਮੁਲਾਜ਼ਮ ਹਿੱਤਾਂ ਨੂੰ ਮੁੱਖ ਰੱਖਦਿਆਂ ਕਾਰਜਸ਼ੀਲ ਰਹੇਗੀ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਸਰਵਜੀਤ ਸਿੰਘ, ਮੈਨੇਜਰ ਅਨੂਪ ਭਾਸਕਰ, ਨਮੋ ਨਰਾਇਣ ਮੀਣਾ, ਹਰਵਿੰਦਰ ਸਿੰਘ ਤੇ ਗੁਰਵਿੰਦਰ ਕੌਰ ਬਤੌਰ ਡਾਇਰੈਕਟਰ ਆਦਿ ਹਾਜ਼ਰ ਸਨ |