05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੁਲਤਾਨਪੁਰ ਲੋਧੀ ਵਿਖੇ ਸਮੂਹ ਪੋਲਿੰਗ ਸਟੇਸ਼ਨਾਂ/ ਬੂਥਾਂ ’ਤੇ 6 ਨੂੰ ਲੱਗੇਗਾ ਵਿਸ਼ੇਸ਼ ਵੋਟਰ ਕੈਂਪ

ਸੁਲਤਾਨਪੁਰ ਲੋਧੀ, 4 ਸਤੰਬਰ (ਨਰੇਸ਼ ਹੈਪੀ)-ਲੋਕਤੰਤਰ ਦੇ ਇਸ ਮਹਾਂਉਤਸਵ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਚੋਣ ਅਧਿਕਾਰਾਂ ਦੀ ਸੌਖੀ ਸਹੂਲਤ ਪ੍ਰਦਾਨ ਕਰਨ ਲਈ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਸੁਲਤਾਨਪੁਰ ਲੋਧੀ ਵਲੋਂ ਹਲਕੇ ਦੇ ਸਮੂਹ ਨਾਗਰਿਕਾਂ ਨੂੰ ਇੱਕ ਅਹਿਮ ਜਾਣਕਾਰੀ ਦਿੱਤੀ ਗਈ ਹੈ | ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਆਉਂਦੀ 6 ਸਤੰਬਰ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹਲਕੇ ਦੇ ਸਮੂਹ ਪੋਲਿੰਗ ਸਟੇਸ਼ਨਾਂ/ਬੂਥਾਂ ‘ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਸੁਲਤਾਨਪੁਰ ਲੋਧੀ ਦੇ ਐਸਡੀਐਮ ਜਸਜੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨਾ ਅਤੇ ਵੋਟਰਾਂ ਨੂੰ ਚੋਣ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਹੈ | ਇਸ ਮੌਕੇ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਨਿਰਧਾਰਿਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ | ਕੈਂਪ ਦੌਰਾਨ ਖ਼ਾਸ ਤੌਰ ‘ਤੇ ਨਵੇਂ ਵੋਟਰਾਂ (18-19 ਸਾਲ ਦੀ ਉਮਰ ਦੇ ਨੌਜਵਾਨਾਂ) ਨੂੰ ਜੋੜਨ, ਦਿਵਿਆਂਗ ਵੋਟਰਾਂ ਦੀ ਸੇਵਾ ਲਈ ਫਾਰਮ-8 ਭਰਨ, ਅਤੇ ਫਾਰਮ- 6, 6 ਏ ਤੇ 8 ਨਾਲ ਸਬੰਧਿਤ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਵਿਚ ਪੂਰੀ ਮਦਦ ਦਿੱਤੀ ਜਾਵੇਗੀ | ਉਨ੍ਹਾਂ ਸੁਲਤਾਨਪੁਰ ਲੋਧੀ ਹਲਕੇ ਦੇ ਸਮੂਹ ਵੋਟਰਾਂ, ਨੌਜਵਾਨਾਂ ਅਤੇ ਮਾਣਯੋਗ ਨਾਗਰਿਕਾਂ ਨੂੰ ਖ਼ੁਸ਼ਦਿਲ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਭਰਪੂਰ ਲਾਭ ਉਠਾਉਣ |

ਅਜੀਤ ਡੈਸਕ 05-09-2026

ਪਿਛਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।