05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਾਲਾਨਾ ਬਰਸੀ ਸਮਾਗਮਾਂ ਦੇ ਸੰਬੰਧ ’ਚ ਰਾਤਰੀ ਦੇ ਦੀਵਾਨ ਸਜਾਏ

ਭੰਡਾਲ ਬੇਟ, 4 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਮਹਾਨ ਤਪੱਸਵੀ ਸੰਤ ਬਾਬਾ ਨਰਾਇਣ ਦਾਸ ਜੀ ਅਤੇ ਸੰਤ ਬਾਬਾ ਗੁਰਦੀਪ ਸਿੰਘ ਜੀ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਸਮੂਹ ਐਨ ਆਰ ਆਈਜ , ਨਗਰ ਨਿਵਾਸੀ ਅਤੇ ਇਲਾਕੇ ਦੀ ਸੰਗਤ ਦੇ ਵਿਸ਼ੇਸ਼ ਸਹਿਯੋਗ ਅਤੇ ਇਲਾਕੇ ਦੇ ਸੰਤਾਂ ਮਹਾਂਪੁਰਸ਼ਾਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਨਰਾਇਣ ਸਾਹਿਬ ਜਾਤੀਕੇ ਸੰਗੋਜਲਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸ਼ਮਸ਼ੇਰ ਸਿੰਘ ਨਰਾਇਣ ਸਾਰ ਵਾਲਿਆਂ ਦੀ ਯੋਗ ਅਗਵਾਈ ਹੇਠ ਕਰਵਾਏ ਜਾ ਰਹੇ ਸਾਲਾਨਾ 5 ਰੋਜ਼ਾ ਗੁਰਮਤਿ ਸਮਾਗਮਾਂ ਦੇ ਸੰਬੰਧ ਵਿਚ ਅੱਜ ਰਾਤਰੀ ਦੇ ਦੀਵਾਨ ਸਜਾਏ ਗਏ | ਜਿਨ੍ਹਾਂ ਵਿਚ ਕਥਾ ਵਾਚਕ ਜਸਕਰਨ ਸਿੰਘ, ਪ੍ਰਸਿੱਧ ਢਾਡੀ ਗਿਆਨੀ ਸੁਰਜੀਤ ਸਿੰਘ ਵਾਰਿਸ, ਸੰਤ ਅਮਰਜੀਤ ਸਿੰਘ ਗ਼ਾਲਿਬ ਵਾਲੇ ਆਦਿ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਨਾਮ ਬਾਣੀ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੰਤ ਬਾਬਾ ਸ਼ਮਸ਼ੇਰ ਸਿੰਘ ਨਰੈਣਸਰ ਵਾਲਿਆਂ ਨੇ ਦੱਸਿਆ ਕੇ ਕੱਲ 5 ਸਤੰਬਰ ਦਿਨ ਸ਼ਨੀਵਾਰ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਸੰਤ ਬਾਬਾ ਅਮਰਜੀਤ ਸਿੰਘ ਗਾਲਿਬ ਖੁਰਦ, ਭਾਈ ਸਰੂਪ ਸਿੰਘ ਰੂਪ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਬੀਬੀ ਜਸਵੀਰ ਕੌਰ ਜੱਸ, ਕਵੀਸ਼ਰ ਭਾਈ ਕੇਵਲ ਸਿੰਘ ਮਹਿਤਾ, ਕਵੀਸ਼ਰ ਭਾਈ ਗੁਰਦਿਆਲ ਸਿੰਘ ਢਿਲਵਾਂ ਆਦਿ ਹਾਜ਼ਰ ਸੰਗਤਾਂ ਨੂੰ ਨਾਮ ਗੁਰਬਾਣੀ ਅਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਮੀਰੀ ਪੀਰੀ ਗਤਕਾ ਅਖਾੜਾ ਸੈਫਲਾਬਾਦ ਵਾਲੇ ਗਤਕੇ ਦੇ ਜੌਹਰ ਦਿਖਾਉਣਗੇ | ਇਸ ਮੌਕੇ ਵੱਖ ਵੱਖ ਧਾਰਮਿਕ, ਰਾਜਨੀਤਿਕ ਸ਼ਖ਼ਸੀਅਤਾਂ ਪਹੁੰਚ ਕੇ ਹਾਜ਼ਰ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨਗੇ | ਇਸ ਮੌਕੇ ਸਾਰੇ ਦਿਨ ਸਟੇਜ ਸਕੱਤਰ ਦੀ ਸੇਵਾ ਪ੍ਰੋ ਸਰਦੂਲ ਸਿੰਘ ਔਜਲਾ ਅਤੇ ਕੈਪਟਨ ਗੁਰਦੀਪ ਸਿੰਘ ਔਜਲਾ ਵੱਲੋਂ ਕੀਤੀ ਜਾਵੇਗੀ |

ਅਜੀਤ ਡੈਸਕ 05-09-2026

ਪਿਛਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਕਪੂਰਥਲਾ ਦੇ ਦੋ ਸਮਰਪਿਤ ਅਧਿਆਪਕਾਂ ਦਾ ਕੀਤਾ ਜਾਵੇਗਾ ਸਟੇਟ ਐਵਾਰਡ ਨਾਲ ਸਨਮਾਨ ਅਗਲੀ ਖ਼ਬਰ ਸਵਾਮੀ ਆਨੰਦ ਗਿਰੀ ਮਹਾਰਾਜ ਸਕੂਲ ਕਪੂਰਥਲਾ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਵਿਦਿਆਰਥੀਆਂ ਦੇ ਮਟਕੀ ਸਜਾਉਣ ਤੇ ਮਟਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।