08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਅਧਿਆਪਕ ਦਿਵਸ ਸੰਬੰਧੀ ਸਮਾਗਮ ਕਰਵਾਇਆ

ਕਪੂਰਥਲਾ, 7 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 08-09-2026
ਕਪੂਰਥਲਾ, 7 ਸਤੰਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਅਧਿਆਪਕ ਦਿਵਸ ਦੇ ਸੰਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਗੁਰੂ ਵੰਦਨਾ ਨਾਲ ਹੋਈ ਤੇ ਬਾਅਦ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਵਿਦਿਆਰਥੀਆਂ ਨੇ ਅਧਿਆਪਕਾਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆਉਣ ਲਈ ਕਈ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਜਿਨ੍ਹਾਂ ਵਿਚ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਾਲਜ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਦਾ ਰਿਸ਼ਤਾ ਸਮਾਜ ਦੀ ਨੀਂਹ ਹੁੰਦਾ ਹੈ, ਇਸ ਲਈ ਵਿਦਿਆਰਥੀਆਂ ਨੂੰ ਆਪਣੇ ਆਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਵਿਕਰਮ ਆਨੰਦ ਤੇ ਰੁਚੀ ਅਨੰਦ ਦੀ ਮੌਜੂਦਗੀ ਵਿਚ ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕੇਕ ਕੱਟਿਆ | ਉਨ੍ਹਾਂ ਕਾਲਜ ਦੇ ਅਧਿਆਪਕਾਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਟੋਲ ਪਰਚੀ ਤੋਂ ਬਚਣ ਲਈ ਟੁੱਟੇ ਡਿਵਾਈਡਰ ਪਾਰ ਕਰਕੇ ਲੰਘ ਰਹੇ ਵਾਹਨ ਦੇ ਰਹੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਲੰਡਨ ਵਿਚ ਸੰਤ ਸੀਚੇਵਾਲ ਦਾ ਗੁਰੂ ਨਾਨਕ ਸਿੱਖ ਅਕੈਡਮੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।