11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਏ ਭਾਗ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਸੁਲਤਾਨਪੁਰ ਲੋਧੀ, 10 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜੇ ’ਚੋਂ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦਾ ਬੀ. ਏ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ.

ਅਜੀਤ ਡੈਸਕ 11-09-2026
ਸੁਲਤਾਨਪੁਰ ਲੋਧੀ, 10 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜੇ ’ਚੋਂ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦਾ ਬੀ.ਏ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ ਅਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਰਾਜਦੀਪ ਕੌਰ ਜੋਸਨ ਨੇ ਦੱਸਿਆ ਕਿ ਬੀ.ਏ ਭਾਗ ਦੂਜਾ ’ਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ’ਚੋਂ ਨਵਜੋਤ ਗਿੱਲ ਪੁੱਤਰੀ ਬੂਟਾ ਰਾਮ ਨੇ 8.21 ਐੱਸ.ਜੀ.ਪੀ.ਏ ਨਾਲ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀ ਅਨਮੋਲਦੀਪ ਸਿੰਘ ਪੁੱਤਰ ਬਚਿੱਤਰ ਸਿੰਘ ਨੇ 7.83 ਐੱਸ.ਜੀ.ਪੀ.ਏ ਨਾਲ ਕਾਲਜ ਵਿਚੋਂ ਦੂਜਾ ਸਥਾਨ ਅਤੇ ਗੁਰਪ੍ਰੀਤ ਕੌਰ ਸਪੁੱਤਰੀ ਰਾਜਿੰਦਰ ਸਿੰਘ ਨੇ 7.79 ਐੱਸ.ਜੀ.ਪੀ.ਏ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਕਲਾਸ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ ਹਨ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ.ਸਵਰਨ ਸਿੰਘ, ਮੈਡਮ ਗੁਰਪ੍ਰੀਤ ਕੌਰ ਜੀ ਮੈਂਬਰ ਐਸ.ਜੀ.ਪੀ.ਸੀ, ਮੈਡਮ ਹਰਨਿਆਮਤ ਕੌਰ, ਕਾਲਜ ਦੇ ਡਾਇਰੈਕਟਰ ਮੈਡਮ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ’ਚ ਹੋਰ ਉਪਲਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਟਾਫ਼ ਦੀ ਸ਼ਲਾਘਾ ਕੀਤੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋਫੈਸਰ ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਇਹ ਆਸ ਜਤਾਈ ਕਿ ਭਵਿੱਖ ’ਚ ਵੀ ਸਾਡੇ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਕਰਕੇ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਦੇ ਰਹਿਣਗੇ |
ਪਿਛਲੀ ਖ਼ਬਰ ਲੋਕਾਂ ਦੇ ਕਾਗਜ਼ਾਤਾਂ ਨਾਲ ਛੇੜਛਾੜ ਕਰਕੇ ਧੋਖਾਧੜੀ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਾਬਕਾ ਮੰਤਰੀ ਚੂਨੀ ਲਾਲ ਭਗਤ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਵੱਡੀ ਗਿਣਤੀ ’ਚ ਲੋਕਾਂ ਨੇ ਦਿੱਤੀ ਵਿਦਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।