11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 1 ਵਿਅਕਤੀ ਕਾਬੂ

ਫਗਵਾੜਾ, 10 ਸਤੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕਰਕੇ ਐਨ. ਡੀ.

ਅਜੀਤ ਡੈਸਕ 11-09-2026
ਫਗਵਾੜਾ, 10 ਸਤੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਆਈ. ਜਸਪ੍ਰੀਤ ਕੌਰ ਦੀ ਅਗਵਾਈ ’ਚ ਪੁਲਿਸ ਨੇ ਖੋਥੜਾ ਰੋਡ ਲਾਗਿਓਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 50 ਪਰੈਗਾ ਕੈਪਸੂਲ ਤੇ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸੌਰਵ ਕੁਮਾਰ ਉਰਫ਼ ਕਾਕਾ ਪੁੱਤਰ ਨਰੇਸ਼ ਕੁਮਾਰ ਵਾਸੀ ਭਗਤਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਸਿਟੀ ਪੁਲਿਸ ਨੇ ਕਾਬੂ ਕੀਤਾ ਹੈ | ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਪੁਰਾਣਾ ਸਿਵਲ ਹਸਪਤਾਲ ਬੰਗਾ ਰੋਡ ਦੀ ਬੇਆਬਾਦ ਬਿਲਡਿੰਗ ‘ਚੋਂ ਰੌਬਿਨ ਕੁਮਾਰ ਪੁੱਤਰ ਭੁਪਿੰਦਰ ਕੁਮਾਰ ਵਾਸੀ ਥਾਪਰ ਕਾਲੋਨੀ ਹਾਲ ਵਾਸੀ ਪਿੰਡ ਖੋਥੜਾ ਤੇ ਇੰਦਰਜੀਤ ਸਿੰਘ ਉਰਫ਼ ਹਨੀ ਪੁੱਤਰ ਗੁਰਮੀਤ ਸਿੰਘ ਵਾਸੀ ਦੁਸਾਂਝ ਕਲਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |
ਪਿਛਲੀ ਖ਼ਬਰ ਮੌਜੂਦਾ ਸਰਕਾਰ ਦੇ ਰਾਜ ’ਚ ਜਮਹੂਰੀ ਹੱਕਾਂ ਦਾ ਸ਼ਰੇਆਮ ਘਾਣ ਹੋ ਰਿਹਾ-ਟਾਂਡੀ ਅਗਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।