11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਦੀ ਮੀਟਿੰਗ

ਖਲਵਾੜਾ, 10 ਸਤੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਦੀ ਮੀਟਿੰਗ ਪ੍ਰਧਾਨ ਮਲਕੀਤ ਬੱਧਣ ਦੀ ਅਗਵਾਈ ਹੇਠ ਅਮਰਜੀਤ ਸ਼ੀਮਾਰ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪਿਛਲੇ ਮਹੀਨੇ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਰਕਾਰ ਪਾਸੋਂ ਡੀ. ਏ.

ਅਜੀਤ ਡੈਸਕ 11-09-2026
ਖਲਵਾੜਾ, 10 ਸਤੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਦੀ ਮੀਟਿੰਗ ਪ੍ਰਧਾਨ ਮਲਕੀਤ ਬੱਧਣ ਦੀ ਅਗਵਾਈ ਹੇਠ ਅਮਰਜੀਤ ਸ਼ੀਮਾਰ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪਿਛਲੇ ਮਹੀਨੇ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਰਕਾਰ ਪਾਸੋਂ ਡੀ.ਏ. ਦੀਆਂ ਬਕਾਇਆ ਪੰਜ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਤੇ ਖਲਵਾੜਾ ਤੋਂ ਵਾਹਦ ਖਸਤਾ ਹਾਲਤ ਸੜਕ ਦੁਬਾਰਾ ਬਣਾਉਣ ਦੀ ਅਤੇ ਖਲਵਾੜਾ ਤੋਂ ਬਿਸ਼ਨਪੁਰ ਵਾਲੀ ਕੱਚੀ ਸੜਕ ਨੂੰ ਪੱਕੀ ਬਣਾਉਣ ਦੀ ਵੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਖਲਵਾੜਾ ਪਿੰਡ ਵਿਚਲੇ ਛੱਪੜ ਦੀ ਜਗ੍ਹਾ ਪਾਰਕ ਬਣਾਉਣ ਦੀ ਵੀ ਮੰਗ ਕੀਤੀ ਤੇ ਪਿੰਡ ਦੀ ਚੌਵੀ ਘੰਟੇ ਬਿਜਲੀ ਦੀ ਸਪਲਾਈ ਮੁੜ ਚਾਲੂ ਕਰਨ ਦੀ ਮੰਗ ਕੀਤੀ | ਇਸ ਮੌਕੇ ਚਮਨ ਲਾਲ ਜੋਸ਼, ਮਾਸਟਰ ਗਿਆਨ ਚੰਦ, ਸਤਪਾਲ, ਸੋਹਣ ਲਾਲ, ਅਮਰਜੀਤ ਮਹਿਮੀ, ਨੰਜੂ ਰਾਮ, ਯਸ਼ਪਾਲ, ਗੁਰਮੀਤ ਰਾਮ, ਸੋਹਣ ਸਿੰਘ, ਮਲਕੀਤ ਬੱਧਣ, ਸੁਰਜੀਤ ਕੌਰ, ਰਾਮ ਲਾਲ, ਗੀਤਾ ਮਹਿਤਾ ਤੇ ਚਰਨਜੀਤ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਚੱਬੇਵਾਲ ਵਲੋਂ ਵਿਕਾਸ ਕਾਰਜਾਂ ਸੰਬੰਧੀ ਸਰਪੰਚਾਂ ਨਾਲ ਮੀਟਿੰਗ ਅਗਲੀ ਖ਼ਬਰ ਵੈਟਰਨਰੀ ਡਾ. ਨਵਨੀਤ ਕੌਰ ਤੇ ਡਾ. ਊਦੇ ਸਿੰਘ ਖਿੰਡਾ ਨੇ ਗਊਸ਼ਾਲਾ ਨੂੰ ਦਵਾਈਆਂ ਦਾਨ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।