11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਲੋਂ ਅਧਿਆਪਕਾਂ ਦੇ ਸਨਮਾਨ ਸੰਬੰਧੀ ਸਮਾਗਮ ਗਣੇਸ਼ ਪੂਜਾ ਉਤਸਵ ਦੀਆਂ ਤਿਆਰੀਆਂ ਸੰਬੰਧੀ ਮਹਿਲਾ ਸੇਵਾਦਾਰਾਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 10 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਅਧਿਆਪਕ ਦਿਵਸ ਦੇ ਮੌਕੇ ਆਪਣੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਆਰ. ਸੀ.

ਅਜੀਤ ਡੈਸਕ 11-09-2026
ਸੁਲਤਾਨਪੁਰ ਲੋਧੀ, 10 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਅਧਿਆਪਕ ਦਿਵਸ ਦੇ ਮੌਕੇ ਆਪਣੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਆਰ.ਸੀ.ਐੱਫ. ਕਪੂਰਥਲਾ ਅਤੇ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਦੇ ਸਨਮਾਨ ਵਿਚ ਸਾਂਝੇ ਤੌਰ ਤੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਤਿੰਨੋਂ ਸੰਸਥਾਵਾਂ ਦੇ ਅਧਿਆਪਕਾਂ ਅਤੇ ਪ੍ਰਬੰਧਕੀ ਟੀਮ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੁਆਰਾ ਸਿੱਖਿਆ ਦੇ ਖੇਤਰ ਵਿਚ ਅਮਿੱਟ ਯੋਗਦਾਨ ਪਾਉਣ ਵਾਲੇ ਡਾ. ਸਰਵਪੱਲੀ ਰਾਧਾਕਿ੍ਸ਼ਨਨ ਜੀ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ | ਇਸ ਉਪਰੰਤ ਅਧਿਆਪਕਾਂ ਵੱਲੋਂ ਇੱਕ ਸ਼ਾਨਦਾਰ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਗੀਤ, ਨਾਚ, ਮਨੋਰੰਜਕ ਗਤੀਵਿਧੀਆਂ ਅਤੇ ਹੋਰ ਦਿਲਚਸਪ ਪੇਸ਼ਕਾਰੀਆਂ ਨੇ ਸਮਾਗਮ ਵਿਚ ਖ਼ੂਬ ਰੌਣਕ ਭਰੀ | ਇਸ ਮੌਕੇ ਸਕੂਲ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਪ੍ਰਸ਼ਾਸਕ ਇੰਜ. ਨਿਮਰਤਾ ਵੱਲੋਂ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ ਗਈ | ਅਧਿਆਪਕਾਂ ਨੂੰ ਯਾਦਗਾਰੀ ਸਨਮਾਨ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ ਤੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ | ਉਹ ਵਿਦਿਆਰਥੀਆਂ ਨੂੰ ਕੇਵਲ ਵਿੱਦਿਅਕ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ ਅਤੇ ਉੱਜਵਲ ਭਵਿੱਖ ਦੀ ਨੀਂਹ ਵੀ ਰੱਖਦੇ ਹਨ | ਅਧਿਆਪਕਾਂ ਦੀ ਮਿਹਨਤ ਤੇ ਸਮਰਪਣ ਹੀ ਕਿਸੇ ਵੀ ਸੰਸਥਾ ਦੀ ਅਸਲ ਤਾਕਤ ਹੈ | ਸਮਾਗਮ ਦੇ ਅੰਤ ਵਿਚ ਸਾਰਿਆਂ ਨੇ ਖ਼ੁਸ਼ੀ ਅਤੇ ਉਤਸ਼ਾਹ ਨਾਲ ਵਿਸ਼ੇਸ਼ ਦਿਨ ਦੀਆਂ ਯਾਦਾਂ ਨੂੰ ਆਪਣੇ ਨਾਲ ਸਾਂਝਾ ਕੀਤਾ |
ਪਿਛਲੀ ਖ਼ਬਰ ਉਲੰਪੀਅਨ ਕ੍ਰਿਸ਼ਨ ਬੀ ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ’ਚ ਅਧਿਆਪਕ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਮਾਰਕੀਟ ਕਮੇਟੀ ਵਲੋਂ ਬਣਾਈਆਂ ਗਈਆਂ 2 ਸੜਕਾਂ ਪਿੰਡ ਤਲਵੰਡੀ ਚੌਧਰੀਆਂ ਲਈ ਬਣੀਆਂ ਮੁਸੀਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।