12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪ੍ਰਭਜੀਤ ਸਿੰਘ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ | (ਹਾਸ਼ੀਏ ’ਚ) ਮਿ੍ਤਕ ਰਵਿੰਦਰ ਸਿੰਘ ਦੀ ਫਾਈਲ ਫ਼ੋਟੋ | 2 ਮੋਟਰਸਾਈਕਲਾਂ ਦੀ ਟੱਕਰ ’ਚ 2 ਵਿਅਕਤੀਆਂ ਦੀ ਮੌਤ

ਕਪੂਰਥਲਾ, 11 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੜਾਲ ਕਲਾਂ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕਾਂ ਦੀ ਪਹਿਚਾਣ ਪ੍ਰਭਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੋਠਾਂਵਾਲ ਤੇ ਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਲਰੂ ਵਜੋਂ ਹੋਈ ਹੈ | ਮਿ੍ਤਕ ਪ੍ਰਭਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਦੀ ਪਤਨੀ ਦੇ ਬੱਚਾ ਹੋਣ ਵਾਲਾ ਹੈ ਜਿਸ ਕਾਰਨ ਉਹ ਸਿਵਲ ਹਸਪਤਾਲ ਕਪੂਰਥਲਾ ‘ਚ ਦਾਖਲ ਹੈ ਤੇ ਜਿਸਦੀ ਉਹ ਘਰੋਂ ਰੋਟੀ ਲੈਣ ਗਿਆ ਸੀ | ਦੂਜੇ ਪਾਸੇ ਮਿ੍ਤਕ ਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਟਰੈਕਟਰਾਂ ਦੀ ਵਰਕਸ਼ਾਪ ਵਿਚ ਕੰਮ ਕਰਦਾ ਸੀ ਤੇ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ | ਦੋਵਾਂ ਮੋਟਰਸਾਈਕਲ ਚਾਲਕਾਂ ਦੀ ਕੜਾਲ ਕਲਾਂ ਨਜ਼ਦੀਕ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋਣ ਕਾਰਨ ਦੋਵਾਂ ਦੋਵੇਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਗਿਆ | ਡਿਊਟੀ ਡਾ. ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਜ਼ਖਮੀ ਦੋ ਮਰੀਜ਼ਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਦੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪ੍ਰਭਜੀਤ ਸਿੰਘ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ | (ਹਾਸ਼ੀਏ ’ਚ) ਮਿ੍ਤਕ ਰਵਿੰਦਰ ਸਿੰਘ ਦੀ ਫਾਈਲ ਫ਼ੋਟੋ | 12-09-2026
ਕਪੂਰਥਲਾ, 11 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੜਾਲ ਕਲਾਂ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕਾਂ ਦੀ ਪਹਿਚਾਣ ਪ੍ਰਭਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੋਠਾਂਵਾਲ ਤੇ ਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਲਰੂ ਵਜੋਂ ਹੋਈ ਹੈ | ਮਿ੍ਤਕ ਪ੍ਰਭਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਦੀ ਪਤਨੀ ਦੇ ਬੱਚਾ ਹੋਣ ਵਾਲਾ ਹੈ ਜਿਸ ਕਾਰਨ ਉਹ ਸਿਵਲ ਹਸਪਤਾਲ ਕਪੂਰਥਲਾ ‘ਚ ਦਾਖਲ ਹੈ ਤੇ ਜਿਸਦੀ ਉਹ ਘਰੋਂ ਰੋਟੀ ਲੈਣ ਗਿਆ ਸੀ | ਦੂਜੇ ਪਾਸੇ ਮਿ੍ਤਕ ਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਟਰੈਕਟਰਾਂ ਦੀ ਵਰਕਸ਼ਾਪ ਵਿਚ ਕੰਮ ਕਰਦਾ ਸੀ ਤੇ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ | ਦੋਵਾਂ ਮੋਟਰਸਾਈਕਲ ਚਾਲਕਾਂ ਦੀ ਕੜਾਲ ਕਲਾਂ ਨਜ਼ਦੀਕ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋਣ ਕਾਰਨ ਦੋਵਾਂ ਦੋਵੇਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਗਿਆ | ਡਿਊਟੀ ਡਾ. ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਜ਼ਖਮੀ ਦੋ ਮਰੀਜ਼ਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਦੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਦਾਣਾ ਮੰਡੀ ਵਿਚ ਝੋਨੇ ਦੀ ਬੋਲੀ ਨਾ ਕੀਤੇ ਜਾਣ ਤੋਂ ਖ਼ਫਾ ਹੋਏ ਕਿਸਾਨਾਂ ਨੇ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ’ਤੇ ਧਰਨਾ ਦ... ਅਗਲੀ ਖ਼ਬਰ ਪਾਵਰਕਾਮ ਦੇ ਅਧਿਕਾਰੀਆਂ ਦੇ ਭਰੋਸੇ ਪਿੱਛੋਂ ਕਿਸਾਨਾਂ ਵਲੋਂ ਧਰਨਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।