ਯੁਵਰਾਜ ਭੁਪਿੰਦਰ ਸਿੰਘ ਵਲੋਂ ਸਾਬਕਾ ਸਰਪੰਚ ਸਤਵਿੰਦਰ ਸਿੰਘ ਨਸੀਬ ਦੀ ਮਾਤਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਭੁਲੱਥ, 13 ਸਤੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਖੱਸਣ ਦੇ ਸਾਬਕਾ ਸਰਪੰਚ ਸਤਵਿੰਦਰ ਸਿੰਘ ਨਸੀਬ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਯੁਵਰਾਜ ਭੁਪਿੰਦਰ ਸਿੰਘ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ | ਯੁਵਰਾਜ ਭੁਪਿੰਦਰ ਸਿੰਘ ਨੇ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਪਰਿਵਾਰ ਲਈ ਬਹੁਤ ਹੀ ਦੁਖਦਾਈ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਦੀ ਇਸ ਘੜੀ ਵਿਚ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ | ਇਸ ਮੌਕੇ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਵੀ ਯੁਵਰਾਜ ਭੁਪਿੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਨੇ ਵੀ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ |
ਯ

14-09-2026