14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਕੁਲਦੀਪ ਪਾਠਕ

ਢਿਲਵਾਂ, 13 ਸਤੰਬਰ (ਗੋਬਿੰਦ ਸੁਖੀਜਾ)-ਪੰਜਾਬ ਦੀ ਸੂਬਾ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਦੇ ਹਰ ਪਰਿਵਾਰ ਲਈ ਮੁਫ਼ਤ ਅਤੇ ਕੈਸ਼ਲੈਸ ਇਲਾਜ ਕਰਵਾਉਣ ਲਈ 10 ਲੱਖ ਤੱਕ ਦਾ ਇਲਾਜ, ਬਿਜਲੀ ਬਿੱਲ ਦੇ 600 ਯੂਨਿਟ ਹਰ ਵਰਗ ਨੂੰ ਮਾਫ ਕਰਨ ਕਾਰਨ 90 ਪ੍ਰਤੀਸ਼ਤ ਲੋਕਾਂ ਦੇ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੂਬਾ ਸੰਯੁਕਤ ਸਕੱਤਰ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਕੁਲਦੀਪ ਪਾਠਕ ਨੇ ਕਿਹਾ ਕਿ ਆਪ ਸਰਕਾਰ ਵਲੋਂ ਵਧੀਆ ਸਿਹਤ ਸਹੂਲਤਾਂ, ਪੜ੍ਹਾਈ ਦੇ ਪੱਧਰ ਨੂੰ ਬਿਹਤਰ ਬਣਾਉਣ ਤੋਂ ਇਲਾਵਾ ਪੰਜਾਬ ਦੀਆਂ ਔਰਤਾਂ ਲਈ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਲਈ 1500 ਮਹੀਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਿਚ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਮੁਫ਼ਤ ਤੀਰਥ ਯਾਤਰਾ ਆਦਿ ਹਨ | ਕੁਲਦੀਪ ਪਾਠਕ ਨੇ ਕਿਹਾ ਆਮ ਆਦਮੀ ਪਾਰਟੀ ਪ੍ਰਤੀ ਪੰਜਾਬ ਵਾਸੀਆਂ ਦਾ ਪਿਆਰ ਵੇਖ ਕੇ ਵਿਰੋਧੀ ਪਾਰਟੀਆਂ ਕੂੜ ਪ੍ਰਚਾਰ ਕਰਨ ’ਤੇ ਲੱਗੀਆਂ ਪਰ ਪੰਜਾਬ ਦੇ ਵੋਟਰ ਇਹਨਾਂ ਨੂੰ ਮੂੰਹ ਨਹੀਂ ਲਗਾਉਣਗੇ।

ਅਜੀਤ ਡੈਸਕ 14-09-2026

ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਬਰਖ਼ਾਸਤ ਕਰਨ ਦੀ ਮੰਗ-ਗੁਰਪ੍ਰੀਤ ਸਿੰਘ ਚੀਦਾ ਅਗਲੀ ਖ਼ਬਰ ਜੀਐੱਨਏ ਯੂਨੀਵਰਸਿਟੀ ’ਚ ਇੰਟਰਨਲ ਹੈਕਾਥਾਨ, 81 ਟੀਮਾਂ ਨੇ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।