14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਐਸ.ਡੀ. ਕਾਲਜ ’ਚ ‘ਸੋਮਨਾਥ ਸਵਾਭਿਮਾਨ ਪਰਵ’ ਸੰਬੰਧੀ ਵਿਸ਼ੇਸ਼ ਲੈਕਚਰ

ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ)-ਐਸ. ਡੀ.

ਅਜੀਤ ਡੈਸਕ 14-09-2026
ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ’ਚ ਇਤਿਹਾਸ ਵਿਭਾਗ ਵਲੋਂ ‘’ਸੋਮਨਾਥ ਸਵਾਭਿਮਾਨ ਪਰਵ’’ ਸਬੰਧੀ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਭਾਰਤ ਦੇ ਪ੍ਰਸਿੱਧ ਅਤੇ ਇਤਿਹਾਸਕ ਸੋਮਨਾਥ ਮੰਦਰ ਦੇ ਪੁਨਰਨਿਰਮਾਣ ਦੇ 75 ਸਾਲ ਪੂਰੇ ਹੋਣ ਸੰਬੰਧੀ ਦੇਸ਼ ਭਰ ਵਿਚ ‘’ਸੋਮਨਾਥ ਸਵਾਭਿਮਾਨ ਪਰਵ’’ ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਕਾਲਜ ਦੇ ਇਤਿਹਾਸ ਵਿਭਾਗ ਦੀ ਅਧਿਆਪਕਾ ਸਲਵਿੰਦਰਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸੋਮਨਾਥ ਮੰਦਰ ਦੇ ਇਤਿਹਾਸਕ, ਸਭਿਆਚਾਰਕ ਅਤੇ ਰਾਸ਼ਟਰੀ ਮਹੱਤਵ ਬਾਰੇ ਵਿਸ਼ੇਸ਼ ਲੈਕਚਰ ਰਾਹੀਂ ਜਾਣੂ ਕਰਵਾਇਆ ਗਿਆ | ਇਸ ਮੌਕੇ ਬੀ.ਏ. ਫਾਈਨਲ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ ਅਤੇ ਸੰਦੀਪ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਸੋਮਨਾਥ ਮੰਦਰ ਦੇ ਸ਼ਾਨਦਾਰ ਇਤਿਹਾਸ, ਇਸ ਦੇ ਪੁਨਰਨਿਰਮਾਣ ਅਤੇ ਭਾਰਤੀ ਸਭਿਆਚਾਰਕ ਵਿਰਾਸਤ ਵਿਚ ਇਸ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਵਿਦਿਆਰਥਣਾਂ ਨੇ ਆਪਣੇ ਪ੍ਰਭਾਵਸ਼ਾਲੀ ਵਿਚਾਰਾਂ ਰਾਹੀਂ ਹਾਜ਼ਰ ਵਿਦਿਆਰਥੀਆਂ ਨੂੰ ਭਾਰਤ ਦੀ ਮਹਾਨ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਿਆ | ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਨੇ ਇਸ ਉਪਰਾਲੇ ਦ ੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਦੇਸ਼ ਦੇ ਗੌਰਵਮਈ ਇਤਿਹਾਸ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪਰਲ ਕੰਪਨੀ ਦੇ ਨਿਵੇਸ਼ਕਾਂ ਦੇ ਮਸਲਿਆਂ ਦੇ ਹੱਲ ਲਈ ਨਡਾਲਾ ਵਿਖੇ ਮੀਟਿੰਗ 27 ਨੂੰ ਲੁਧਿਆਣਾ ਵਿਖੇ ਹੋਣ ਵਾਲੇ ਮਹਾਂ ਇਕੱਠ... ਅਗਲੀ ਖ਼ਬਰ ਪ੍ਰੇਮ ਕੌਰ ਚਾਨਾ ਨਮਿਤ ਅੰਤਿਮ ਅਰਦਾਸ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।