17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ, ਨਰੇਸ਼ ਹੈਪੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅਕਾਲ ਇੰਟਰਨੈਸ਼ਨਲ ਕਿ੍ਕਟ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕਰਨ ਸਮੇਂ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਨਾਲ ਬਜਟ ਵਿਚ ਭਾਰੀ ਵਾਧਾ ਕੀਤਾ ਹੈ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਪਹੁੰਚੇ | ਇਨ੍ਹਾਂ ਮੁਕਾਬਲਿਆਂ ਵਿਚ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਸਕੂਲਾਂ ਅਤੇ ਕਿ੍ਕਟ ਕਲੱਬਾਂ ਵਲੋਂ ਭਾਗ ਲਿਆ ਜਾ ਰਿਹਾ ਹੈ | ਜਿਸਦੇ ਅਧੀਨ ਪਹਿਲੇ ਕੁਆਟਰ ਫਾਈਨਲ ਮੈਚ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਦੀ ਅੰਡਰ-19 ਕਿ੍ਕਟ ਟੀਮ ਦੇ ਕਪਤਾਨ ਅੰਨਰੋਜਪ੍ਰੀਤ ਦੀ ਯੋਗ ਅਗਵਾਈ ਵਿਚ ਪਹਿਲਾਂ ਬੈਟਿੰਗ ਕਰਦਿਆਂ 6 ਓਵਰਾਂ ਵਿਚ 43 ਦੌੜਾਂ ਬਣਾਈਆਂ ਜਦਕਿ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਦੀ ਟੀਮ ਸਿਰਫ਼ 38 ਦੌੜਾਂ ਹੀ ਬਣਾ ਸਕੀ ਜਿਸਦੇ ਨਤੀਜੇ ਵਜੋਂ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀ ਟੀਮ ਨੇ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਦੀ ਟੀਮ ਨੂੰ 5 ਦੌੜਾਂ ਨਾਲ ਹਰਾ ਕਿ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ | ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਾਇਰੈਕਟਰ ਡਾ.

ਅਜੀਤ ਡੈਸਕ 17-09-2026
ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ, ਨਰੇਸ਼ ਹੈਪੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅਕਾਲ ਇੰਟਰਨੈਸ਼ਨਲ ਕਿ੍ਕਟ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕਰਨ ਸਮੇਂ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਨਾਲ ਬਜਟ ਵਿਚ ਭਾਰੀ ਵਾਧਾ ਕੀਤਾ ਹੈ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਪਹੁੰਚੇ | ਇਨ੍ਹਾਂ ਮੁਕਾਬਲਿਆਂ ਵਿਚ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਸਕੂਲਾਂ ਅਤੇ ਕਿ੍ਕਟ ਕਲੱਬਾਂ ਵਲੋਂ ਭਾਗ ਲਿਆ ਜਾ ਰਿਹਾ ਹੈ | ਜਿਸਦੇ ਅਧੀਨ ਪਹਿਲੇ ਕੁਆਟਰ ਫਾਈਨਲ ਮੈਚ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਦੀ ਅੰਡਰ-19 ਕਿ੍ਕਟ ਟੀਮ ਦੇ ਕਪਤਾਨ ਅੰਨਰੋਜਪ੍ਰੀਤ ਦੀ ਯੋਗ ਅਗਵਾਈ ਵਿਚ ਪਹਿਲਾਂ ਬੈਟਿੰਗ ਕਰਦਿਆਂ 6 ਓਵਰਾਂ ਵਿਚ 43 ਦੌੜਾਂ ਬਣਾਈਆਂ ਜਦਕਿ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਦੀ ਟੀਮ ਸਿਰਫ਼ 38 ਦੌੜਾਂ ਹੀ ਬਣਾ ਸਕੀ ਜਿਸਦੇ ਨਤੀਜੇ ਵਜੋਂ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀ ਟੀਮ ਨੇ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਦੀ ਟੀਮ ਨੂੰ 5 ਦੌੜਾਂ ਨਾਲ ਹਰਾ ਕਿ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ | ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਨੇ ਦੱਸਿਆ ਕੇ ਅਕਾਲ ਗਰੁੱਪ ਦੇ ਸਕੂਲਾਂ ਵਿਚ ਬੱਚਿਆਂ ਨੂੰ ਖੇਡਾਂ ਵਿਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਅਤੇ ਅਕਾਲ ਕਿ੍ਕਟ ਅਕੈਡਮੀ ਸੁਲਤਾਨਪੁਰ ਲੋਧੀ ਵਿਚ ਰੋਜ਼ਾਨਾ ਸ਼ਾਮ ਨੂੰ ਨੈਸ਼ਨਲ ਕੋਚ ਅਮਰਦੀਪ ਕੁਮਾਰ ਦੀ ਅਗਵਾਈ ਵਿਚ ਬੱਚਿਆਂ ਨੂੰ ਟਰੇਨਿੰਗ ਦਿੱਤੀ ਜਾਂਦੀ ਹੈ | ਇਸ ਮੌਕੇ ਵਾਇਸ ਡਾਇਰੈਕਟਰ ਕੁਲਵਿੰਦਰ ਸਿੰਘ, ਸਕੂਲ ਦੀ ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ ), ਕੋਚ ਅਮਰਦੀਪ ਕੁਮਾਰ, ਸਕੂਲ ਦੇ ਕੋਆਰਡੀਨੇਟਰ ਅਵਤਾਰ ਸਿੰਘ, ਪਿ੍ਤਪਾਲ ਸਿੰਘ, ਸੁਨੀਲ ਦੱਤ ਕਾਲੀਆ ਡੀ ਪੀ ਆਈ ਜਸਪਾਲ ਸਿੰਘ, ਇੰਦਰਜੀਤ ਕੌਰ ਕਬੱਡੀ ਕੋਚ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਸਵੱਛਤਾ ਪੰਦ੍ਹਰਵਾੜਾ ਮਨਾਇਆ ਅਗਲੀ ਖ਼ਬਰ ਪ੍ਰੇਮ ਸੰਬੰਧਾਂ ’ਚ ਅਣਬਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।