ਡਾ. ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਚੀਦਾ
ਭੁਲੱਥ, 16 ਸਤੰਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਸੂਬੇ ’ਚ ਪਿਛਲੇ ਕੁਝ ਸਮੇਂ ਤੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਲਗਾਤਾਰ ਕੀਤੀ ਜਾ ਰਹੀ ਤੋੜ-ਭੰਨ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕਰਦੀ ਹੈ | ਇਹ ਪ੍ਰਗਟਾਵਾ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਰਦਿਆਂ ਕਿਹਾ ਕਿ ਦਲਿਤ ਅਤੇ ਪਛੜੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਇਹ ਘਿਣਾਉਣੀਆਂ ਹਰਕਤਾਂ ਸੂਬੇ ਅੰਦਰ ਲਗਾਤਾਰ ਵਾਪਰ ਰਹੀਆਂ ਹਨ, ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਇਸ ਗੰਭੀਰ ਮੁੱਦੇ ’ਤੇ ਪੂਰੀ ਤਰ੍ਹਾਂ ਚੁੱਪ ਧਾਰੀ ਬੈਠਾ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਡਾ.
ਅਜੀਤ ਡੈਸਕ
17-09-2026