18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ਼ਾਲੀਮਾਰ ਬਾਗ ਵਿਚ ਬਣੇਗਾ 6 ਹਜ਼ਾਰ ਰਕਬੇ ’ਚ ਸ਼ਹਿਰ ਦਾ ਪਹਿਲਾ ਸਰਕਾਰੀ ਬਾਕਸ ਕ੍ਰਿਕਟ ਮੈਦਾਨ

ਕਪੂਰਥਲਾ, 17 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 18-09-2026
ਕਪੂਰਥਲਾ, 17 ਸਤੰਬਰ (ਵਿ.ਪ੍ਰ.)-ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਤੇ ਖੇਡਾਂ ਸੰਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸ਼ਾਲੀਮਾਰ ਬਾਗ ਕਪੂਰਥਲਾ ’ਚ ਲਗਭਗ 6 ਹਜ਼ਾਰ ਵਰਗ ਫੁੱਟ ਰਕਬੇ ਵਿਚ ਇਕ ਆਧੁਨਿਕ ਬਾਕਸ ਕ੍ਰਿਕਟ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ ਤੇ ਇਸ ਪ੍ਰਾਜੈਕਟ ਦੀ ਲੋੜੀਂਦੀ ਪ੍ਰਵਾਨਗੀ ਮਿਲ ਚੁੱਕੀ ਹੈ ਤੇ ਨਿਗਮ ਵਲੋਂ ਲੋਕ ਨਿਰਮਾਣ ਵਿਭਾਗ ਨੂੰ ਇਸ ਮੈਦਾਨ ਦੇ ਨਿਰਮਾਣ ਲਈ ਹਰੀ ਝੰਡੀ ਵੀ ਦੇ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਰਿਆਸਤੀ ਸ਼ਹਿਰ ਕਪੂਰਥਲਾ ਦਾ ਇਹ ਪਹਿਲਾ ਸਰਕਾਰੀ ਬਾਕਸ ਕਿ੍ਕਟ ਮੈਦਾਨ ਹੈ, ਜਿਸ ਦੇ ਨਿਰਮਾਣ ਦਾ ਕੰਮ ਸ਼ੁਰੂ ਹੋਣ ਤੋਂ 2 ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮਿਆਰੀ ਬਾਕਸ ਕ੍ਰਿਕਟ ਮੈਦਾਨ ਪੂਰੀ ਤਰ੍ਹਾਂ ਬੰਦ ਇਕ ਆਇਤਾਕਾਰ ਹੁੰਦਾ ਹੈ, ਜਿਸ ਵਿਚ ਨਕਲੀ ਘਾਹ, ਉੱਚੀਆਂ ਸੁਰੱਖਿਆ ਜਾਲੀਆਂ ਤੇ ਤੇਜ਼ ਰਫ਼ਤਾਰ ਖੇਡ ਲਈ ਫਲੱਡ ਲਾਈਟਾਂ ਲਗਾਈਆਂ ਜਾਂਦੀਆਂ ਹਨ ਤੇ ਮੈਦਾਨ ਵਿਚ ਢੁਕਵੀਂ ਰੌਸ਼ਨੀ, ਪਾਣੀ ਦੀ ਨਿਕਾਸੀ ਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਹ ਮੈਦਾਨ ਨੌਜਵਾਨਾਂ ਨੂੰ ਅਭਿਆਸ ਲਈ ਇਕ ਸੁਰੱਖਿਅਤ ਮਾਹੌਲ ਪ੍ਰਧਾਨ ਕਰੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਤੰਦਰੁਸਤ ਅਨੁਸ਼ਾਸਨ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾ ਸਕਣ |
ਪਿਛਲੀ ਖ਼ਬਰ ਮੁਹੱਲਾ ਪ੍ਰੀਤ ਨਗਰ ਵਿਖੇ ਘਰ ’ਤੇ ਅਸਮਾਨੀ ਬਿਜਲੀ ਡਿੱਗੀ-ਘਰ ਦੀ ਦੀਵਾਰ ਨੂੰ ਪਹੁੰਚਿਆ ਨੁਕਸਾਨ ਅਗਲੀ ਖ਼ਬਰ ਗੁਰਦੁਆਰਾ ਪਲਾਹ ਸਾਹਿਬ ਵਿਖੇ ਨਵੇਂ ਬਣੇ ਵਾਸ਼ਰੂਮਾਂ ਦਾ ਉਦਘਾਟਨਜਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।