18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਨ ਦੀ ਸਰਕਲ ਸਟਾਈਲ ਦੀ ਟੀਮ ਜ਼ਿਲ੍ਹੇ ’ਚੋਂ ਅੱਵਲ

ਕਪੂਰਥਲਾ, 17 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 18-09-2026
ਕਪੂਰਥਲਾ, 17 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਅੰਡਰ 19 ਉਮਰ ਵਰਗ ਵਿਚ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਰਜਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੀ ਪੀ.ਟੀ.ਆਈ. ਅਧਿਆਪਕਾ ਰਣਜੀਤ ਕੌਰ ਨੂੰ ਵੀ ਵਧਾਈ ਦਿੱਤੀ | ਪਿ੍ੰਸੀਪਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਸਕੂਲ ਦੀ ਟੀਮ ਵਿਚੋਂ 4 ਵਿਦਿਆਰਥੀਆਂ ਦੀ ਚੋਣ ਸਟੇਟ ਪੱਧਰੀ ਟੀਮ ਲਈ ਕੀਤੀ ਗਈ |
ਪਿਛਲੀ ਖ਼ਬਰ ਆਰ.ਸੀ.ਐਫ. ਦੇ ਜਨਰਲ ਮੈਨੇਜਰ, ਹੋਰ ਅਧਿਕਾਰੀ ਤੇ ਕਰਮਚਾਰੀ ਹਵਨ ’ਚ ਸ਼ਾਮਿਲ ਹੋਏ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।