18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ਸਟੇਟ ਪੈਨਸ਼ਨਰਜ਼

ਕਨਫੈਡਰੇਸ਼ਨ ਦੀ ਮੀਟਿੰਗ 18 ਨੂੰ ਫਗਵਾੜਾ, 17 ਸਤੰਬਰ (ਚਾਨਾ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ) ਦੀ ਸੂਬਾਈ ਤਿਮਾਹੀ ਮੀਟਿੰਗ 18 ਸਤੰਬਰ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋ ਰਹੀ ਹੈ | ਮੀਟਿੰਗ ‘ਚ ਸੂਬਾ ਕਾਰਜਕਾਰਨੀ ਦੇ ਮੈਂਬਰਾਂ ਤੋਂ ਇਲਾਵਾ ਕਨਫੈਡਰੇਸ਼ਨ ਨਾਲ ਸੰਬੰਧਿਤ ਪੈਨਸ਼ਨਰ ਜਥੇਬੰਦੀਆਂ ਦੇ ਜ਼ਿਲ੍ਹਾ ਪ੍ਰਧਾਨ, ਸਕੱਤਰ ਤੇ ਸਬ ਯੂਨਿਟਾਂ ਦੇ ਪ੍ਰਧਾਨ ਸਕੱਤਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ | ਮੀਟਿੰਗ ‘ਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਧਾਰੀ ਸਾਜ਼ਿਸ਼ੀ ਚੁੱਪ ਤੇ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵਲੋਂ ਮੀਡੀਆ ਵਿਚ ਮੁਲਾਜ਼ਮਾਂ ਪ੍ਰਤੀ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ | ਮੀਟਿੰਗ ‘ਚ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਸੰਘਰਸ਼ਾਂ ਦਾ ਅਤੇ ਕੀਤੀ ਗਈ ਸ਼ਮੂਲੀਅਤ ਦਾ ਰਿਵਿਊ ਕਰਦੇ ਹੋਏ ਭਵਿੱਖ ‘ਚ ਕੀਤੇ ਜਾਣ ਵਾਲੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ |

ਅਜੀਤ ਡੈਸਕ 18-09-2026

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਦੇ ਸਰਕਾਰੀ ਸਕੂਲ ਚੱਲ ਰਹੇ ਹਨ ਅਧਿਆਪਕਾਂ ਦੀ ਜੇਬ ਸਹਾਰੇ-ਗੌਰਮਿੰਟ ਟੀਚਰਜ਼ ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।