18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਹਿੰਦੀ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਹਿੰਦੀ ਭਾਸ਼ਾ ਪ੍ਰਤੀ ਵਿਦਿਆਰਥੀਆਂ ‘ਚ ਪਿਆਰ, ਸਤਿਕਾਰ ਅਤੇ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਹਿੰਦੀ ਕਵਿਤਾ ਪਾਠ, ਭਾਸ਼ਣ, ਹਿੰਦੀ ਭਾਸ਼ਾ ਨਾਲ ਜੁੜੀਆਂ ਕਵਿਤਾਵਾਂ ਅਤੇ ਵਿਚਾਰ ਪੇਸ਼ ਕਰਕੇ ਸਭ ਨੂੰ ਪ੍ਰਭਾਵਿਤ ਕੀਤਾ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਸ਼ਾ ਸਿਰਫ਼ ਸੰਚਾਰ ਦਾ ਸਾਧਨ ਹੀ ਨਹੀਂ, ਸਗੋਂ ਸਾਡੀ ਸੰਸਕਿ੍ਤੀ ਅਤੇ ਸਾਹਿਤ ਨਾਲ ਜੁੜਨ ਦਾ ਮਹੱਤਵਪੂਰਨ ਮਾਧਿਅਮ ਵੀ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.

ਅਜੀਤ ਡੈਸਕ 18-09-2026
ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਹਿੰਦੀ ਭਾਸ਼ਾ ਪ੍ਰਤੀ ਵਿਦਿਆਰਥੀਆਂ ‘ਚ ਪਿਆਰ, ਸਤਿਕਾਰ ਅਤੇ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਹਿੰਦੀ ਕਵਿਤਾ ਪਾਠ, ਭਾਸ਼ਣ, ਹਿੰਦੀ ਭਾਸ਼ਾ ਨਾਲ ਜੁੜੀਆਂ ਕਵਿਤਾਵਾਂ ਅਤੇ ਵਿਚਾਰ ਪੇਸ਼ ਕਰਕੇ ਸਭ ਨੂੰ ਪ੍ਰਭਾਵਿਤ ਕੀਤਾ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਸ਼ਾ ਸਿਰਫ਼ ਸੰਚਾਰ ਦਾ ਸਾਧਨ ਹੀ ਨਹੀਂ, ਸਗੋਂ ਸਾਡੀ ਸੰਸਕਿ੍ਤੀ ਅਤੇ ਸਾਹਿਤ ਨਾਲ ਜੁੜਨ ਦਾ ਮਹੱਤਵਪੂਰਨ ਮਾਧਿਅਮ ਵੀ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ ਅਤੇ ਸਾਹਿਤ ਨਾਲ ਜੋੜਨਾ ਸਿੱਖਿਆ ਦਾ ਅਹਿਮ ਹਿੱਸਾ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
ਪਿਛਲੀ ਖ਼ਬਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਪਰਲ ਕੰਪਨੀ ਪੀੜਤਾਂ ਨੂੰ ਨਹੀਂ ਮਿਲਿਆ ਇਨਸਾਫ਼-ਬਿੱਟੂ ਖੱਖ ਅਗਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਸਬੰਧੀ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਦਿੱਤਾ ਸੱਦਾ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।