ਰਾਸ਼ਨ ਕਾਰਡਾਂ ਦੀਆਂ ਅਰਜ਼ੀਆਂ ਦੀ ਪੜਤਾਲ ਲਈ ਵੱਡੀ ਗਿਣਤੀ ’ਚ ਅਧਿਆਪਕ ਤਾਇਨਾਤ-ਸਕੂਲਾਂ ’ਚ ਪੜ੍ਹਾਈ ਦਾ ਕੰਮ ਠੱਪ
ਕਪੂਰਥਲਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਬਣਨ ਵਾਲੇ ਨਵੇਂ ਰਾਸ਼ਨ ਕਾਰਡਾਂ ਦੀ ਪੜਤਾਲ ਲਈ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਦੀਆਂ ਡਿਊਟੀਆਂ ਲਗਾਏ ਜਾਣ ਕਾਰਨ ਅਗਲੇ ਦਿਨਾਂ ਵਿਚ ਸਕੂਲਾਂ ਵਿਚ ਪੜ੍ਹਾਈ ਦਾ ਕੰਮ ਬਿਲਕੁੱਲ ਠੱਪ ਹੋ ਕੇ ਰਹਿ ਜਾਵੇਗਾ | ਅੱਜ ਉਪ ਮੰਡਲ ਮੈਜਿਸਟਰੇਟ ਕਪੂਰਥਲਾ ਵਲੋਂ 125 ਦੇ ਕਰੀਬ ਅਧਿਆਪਕਾਂ ਦੀਆਂ ਡਿਊਟੀਆਂ ਵੱਖ-ਵੱਖ ਖੇਤਰਾਂ ਵਿਚ ਲਗਾਈਆਂ ਗਈਆਂ ਹਨ ਤੇ ਇਹ ਅਧਿਆਪਕ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਘਰ ਘਰ ਜਾ ਕੇ ਅਰਜ਼ੀਆਂ ਦੀ ਪੜਤਾਲ ਕਰਨਗੇ | ਇਸੇ ਤਰ੍ਹਾਂ ਵੱਖ-ਵੱਖ ਸਬ ਡਵੀਜ਼ਨਾਂ ਵਿਚ ਵੱਡੀ ਪੱਧਰ ‘ਤੇ ਅਧਿਆਪਕਾਂ ਨੂੰ ਰਾਸ਼ਨ ਕਾਰਡਾਂ ਦੀ ਪੜਤਾਲ ਸਬੰਧੀ ਅਰਜ਼ੀਆਂ ਦੀ ਪੜਤਾਲ ਕਰਨ ਤੇ ਪੇਂਡੂ ਖੇਤਰਾਂ ਵਿਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੀ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਇੱਥੇ ਵਰਨਣਯੋਗ ਹੈ ਕਿ ਮਾਰਚ ਮਹੀਨੇ ਵਿਚ ਅਧਿਆਪਕਾਂ ਦੀਆਂ ਡਰੱਗ ਸਰਵੇ ਸਬੰਧੀ ਤੇ ਉਸ ਤੋਂ ਬਾਅਦ ਜਨਗਣਨਾ 2026 ਲਈ ਡਿਊਟੀਆਂ ਲਗਾਈਆਂ ਗਈਆਂ ਸਨ ਤੇ ਇਸ ਤੋਂ ਬਾਅਦ ਐਸ. ਆਈ.
ਕਪੂਰਥਲਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਬਣਨ ਵਾਲੇ ਨਵੇਂ ਰਾਸ਼ਨ ਕਾਰਡਾਂ ਦੀ ਪੜਤਾਲ ਲਈ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਦੀਆਂ ਡਿਊਟੀਆਂ ਲਗਾਏ ਜਾਣ ਕਾਰਨ ਅਗਲੇ ਦਿਨਾਂ ਵਿਚ ਸਕੂਲਾਂ ਵਿਚ ਪੜ੍ਹਾਈ ਦਾ ਕੰਮ ਬਿਲਕੁੱਲ ਠੱਪ ਹੋ ਕੇ ਰਹਿ ਜਾਵੇਗਾ | ਅੱਜ ਉਪ ਮੰਡਲ ਮੈਜਿਸਟਰੇਟ ਕਪੂਰਥਲਾ ਵਲੋਂ 125 ਦੇ ਕਰੀਬ ਅਧਿਆਪਕਾਂ ਦੀਆਂ ਡਿਊਟੀਆਂ ਵੱਖ-ਵੱਖ ਖੇਤਰਾਂ ਵਿਚ ਲਗਾਈਆਂ ਗਈਆਂ ਹਨ ਤੇ ਇਹ ਅਧਿਆਪਕ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਘਰ ਘਰ ਜਾ ਕੇ ਅਰਜ਼ੀਆਂ ਦੀ ਪੜਤਾਲ ਕਰਨਗੇ | ਇਸੇ ਤਰ੍ਹਾਂ ਵੱਖ-ਵੱਖ ਸਬ ਡਵੀਜ਼ਨਾਂ ਵਿਚ ਵੱਡੀ ਪੱਧਰ ‘ਤੇ ਅਧਿਆਪਕਾਂ ਨੂੰ ਰਾਸ਼ਨ ਕਾਰਡਾਂ ਦੀ ਪੜਤਾਲ ਸਬੰਧੀ ਅਰਜ਼ੀਆਂ ਦੀ ਪੜਤਾਲ ਕਰਨ ਤੇ ਪੇਂਡੂ ਖੇਤਰਾਂ ਵਿਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੀ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਇੱਥੇ ਵਰਨਣਯੋਗ ਹੈ ਕਿ ਮਾਰਚ ਮਹੀਨੇ ਵਿਚ ਅਧਿਆਪਕਾਂ ਦੀਆਂ ਡਰੱਗ ਸਰਵੇ ਸਬੰਧੀ ਤੇ ਉਸ ਤੋਂ ਬਾਅਦ ਜਨਗਣਨਾ 2026 ਲਈ ਡਿਊਟੀਆਂ ਲਗਾਈਆਂ ਗਈਆਂ ਸਨ ਤੇ ਇਸ ਤੋਂ ਬਾਅਦ ਐਸ.ਆਈ.ਆਰ. ਵਿਚ ਵੀ ਵੱਡੀ ਗਿਣਤੀ ਵਿਚ ਅਧਿਆਪਕਾਂ ਨੂੰ ਤਾਇਨਾਤ ਕੀਤਾ ਗਿਆ ਤੇ ਹੁਣ ਰਾਸ਼ਨ ਕਾਰਡਾਂ ਲਈ ਆਈਆਂ ਅਰਜ਼ੀਆਂ ਦੀ ਪੜਤਾਲ ਕਰਨ ਵਿਚ ਵੀ ਅਧਿਆਪਕਾਂ ਨੂੰ ਤਾਇਨਾਤ ਕੀਤਾ ਗਿਆ ਹੈ | ਹੁਣ ਜਦੋਂ ਸਕੂਲਾਂ ਵਿਚ ਸਤੰਬਰ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ ਤੇ ਅਗਲੇ ਦਿਨਾਂ ਵਿਚ ਅਧਿਆਪਕ ਆਪਣੇ ਸਕੂਲ ਛੱਡ ਕੇ ਰਾਸ਼ਨ ਕਾਰਡ ਦਾ ਸਰਵੇ ਕਰਨ ਲਈ ਪੇਂਡੂ ਖੇਤਰਾਂ ਵਿਚ ਜਾਣਗੇ, ਜਿਸ ਕਾਰਨ ਸਕੂਲਾਂ ਵਿਚ ਪੜ੍ਹਾਈ ਦਾ ਕੰਮ ਬਿਲਕੁੱਲ ਠੱਪ ਹੋ ਕੇ ਰਹਿ ਜਾਵੇਗਾ | ਪਿਛਲੇ ਅਰਸੇ ਦੌਰਾਨ ਸਿੱਖਿਆ ਵਿਭਾਗ ਵਲੋਂ ਇਹ ਫ਼ੈਸਲਾ ਲਿਆ ਗਿਆ ਸੀ ਕਿ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਕੰਮਾਂ ਵਿਚ ਡਿਊਟੀਆਂ ਨਹੀਂ ਲਗਾਈਆਂ ਜਾਣਗੀਆਂ ਤੇ ਇਸ ਦੇ ਬਾਵਜੂਦ ਵੀ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵਿਚ ਲਗਾ ਕੇ ਉਨ੍ਹਾਂ ਨੂੰ ਸਕੂਲਾਂ ਤੋਂ ਦੂਰ ਰੱਖਿਆ ਜਾ ਰਿਹਾ ਹੈ, ਜਿਸ ਨਾਲ ਭਵਿੱਖ ਵਿਚ ਸਕੂਲਾਂ ਦੇ ਨਤੀਜੇ ਪ੍ਰਭਾਵਿਤ ਹੋਣ ਦੇ ਆਸਾਰ ਹਨ, ਪ੍ਰੰਤੂ ਇਸ ਦੀ ਬਿਨ੍ਹਾਂ ਕਿਸੇ ਪ੍ਰਵਾਹ ਕੀਤੀਆਂ ਪ੍ਰਸ਼ਾਸਨਿਕ ਅਧਿਕਾਰੀ ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵੱਲ ਝੋਕ ਰਹੇ ਹਨ, ਜਿਸ ਨੂੰ ਲੈ ਕੇ ਅਧਿਆਪਕ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸੇ ਸਬੰਧ ਵਿਚ ਹੀ ਡੈਮੋਕਰੈਟਿਕ ਟੀਚਰ ਫ਼ਰੰਟ ਕਪੂਰਥਲਾ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਕੰਮਾਂ ‘ਤੇ ਡਿਊਟੀਆਂ ਲਗਾਏ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਕੰਮਾਂ ਵਿਚ ਲਗਾਈਆਂ ਗਈਆਂ ਡਿਊਟੀਆਂ ਤੁਰੰਤ ਕੱਟੀਆਂ ਜਾਣ, ਅਜਿਹਾ ਨਾ ਕੀਤੇ ਜਾਣ ‘ਤੇ ਸਮੁੱਚਾ ਅਧਿਆਪਕ ਵਰਗ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਮੀਟਿੰਗ ਨੂੰ ੂ ਸੰਬੋਧਨ ਕਰਦਿਆਂ ਹਰਵਿੰਦਰ ਅੱਲੂਵਾਲ ਤਜਿੰਦਰ ਸਿੰਘ ਅਲੌਦੀਪੁਰ, ਜੈਮਲ ਸਿੰਘ, ਪਵਨ ਕੁਮਾਰ, ਮਲਕੀਤ ਸਿੰਘ, ਗੌਰਵ ਗਿੱਲ ਤੇ ਹੋਰ ਆਗੂਆਂ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਡਿਊਟੀਆਂ ਰਾਸ਼ਨ ਕਾਰਡਾਂ ਦੀਆਂ ਅਰਜ਼ੀਆਂ ਦੀ ਪੜਤਾਲ, ਹੈਲਥ ਕਾਰਡ, ਪਰਾਲੀ ਪ੍ਰਬੰਧਨ ਤੇ ਹੋਰ ਗੈਰ ਵਿੱਦਿਅਕ ਕੰਮਾਂ ਲਈ ਲਗਾਏ ਜਾਣ ਕਾਰਨ ਸਕੂਲਾਂ ਵਿਚ ਪੜ੍ਹਾਈ ਦਾ ਕੰਮ ਬਿਲਕੁੱਲ ਠੱਪ ਹੋ ਕੇ ਰਹਿ ਗਿਆ ਹੈ ਤੇ ਡਿਊਟੀਆਂ ਕਾਰਨ ਸਕੂਲ ਅਧਿਆਪਕਾਂ ਤੋਂ ਸੱਖਣੇ ਹੋ ਰਹੇ ਹਨ | ਇਸ ਮੌਕੇ ਜਸਵਿੰਦਰ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਬਲਵਿੰਦਰ ਭੰਡਾਲ, ਗੁਰਦੀਪ ਸਿੰਘ ਧੰਮ, ਸੁਰਿੰਦਰਪਾਲ, ਸੁਖਪਾਲ ਸਿੰਘ, ਹਰਵਿੰਦਰ ਵਿਰਦੀ, ਹਰਵੇਲ ਸਿੰਘ ਆਦਿ ਆਗੂ ਹਾਜ਼ਰ ਸਨ |