ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਖੇਤਰਾਂ ਵਿਚ ਨਿਯਮਤ ਫੋਗਿੰਗ ਕਰਵਾਈ ਜਾ ਰਹੀ ਹੈ-ਅਨੂਪਮ ਕਲੇਰ
ਸ਼ਹਿਰ ਵਿਚ ਡੇਂਗੂ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ-ਡਾ. ਨੰਦਿਤਾ ਖੁੱਲਰ
ਕਪੂਰਥਲਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ਹਿਰ ਵਿਚ ਇਸ ਸਮੇਂ ਡੇਂਗੂ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ, ਇਹ ਗੱਲ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ ਨੇ ਡੇਂਗੂ ਦੀ ਰੋਕਥਾਮ ਲਈ ਨਗਰ ਨਿਗਮ ਵਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਅੱਜ ਨਿਗਮ ਦੇ ਦਫ਼ਤਰ ਵਿਚ ਅਨੂਪਮ ਕਲੇਰ ਕਮਿਸ਼ਨਰ ਨਗਰ ਨਿਗਮ ਨਾਲ ਕੀਤੀ ਗਈ ਮੀਟਿੰਗ ਦੌਰਾਨ ਕਹੀ | ਉਨ੍ਹਾਂ ਡੇਂਗੂ ਦੀ ਮੌਜੂਦਾ ਸਥਿਤੀ, ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਦੀ ਸਫ਼ਾਈ ਸਬੰਧੀ ਵੀ ਧਿਆਨ ਰੱਖਣ ਦੀ ਲੋੜ ਹੈ | ਡਾ.
ਕਪੂਰਥਲਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ਹਿਰ ਵਿਚ ਇਸ ਸਮੇਂ ਡੇਂਗੂ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ, ਇਹ ਗੱਲ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ ਨੇ ਡੇਂਗੂ ਦੀ ਰੋਕਥਾਮ ਲਈ ਨਗਰ ਨਿਗਮ ਵਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਅੱਜ ਨਿਗਮ ਦੇ ਦਫ਼ਤਰ ਵਿਚ ਅਨੂਪਮ ਕਲੇਰ ਕਮਿਸ਼ਨਰ ਨਗਰ ਨਿਗਮ ਨਾਲ ਕੀਤੀ ਗਈ ਮੀਟਿੰਗ ਦੌਰਾਨ ਕਹੀ | ਉਨ੍ਹਾਂ ਡੇਂਗੂ ਦੀ ਮੌਜੂਦਾ ਸਥਿਤੀ, ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਦੀ ਸਫ਼ਾਈ ਸਬੰਧੀ ਵੀ ਧਿਆਨ ਰੱਖਣ ਦੀ ਲੋੜ ਹੈ | ਡਾ. ਖੁੱਲਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਤੇ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨੂਪਮ ਕਲੇਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਡੇਂਗੂ ਦੀ ਰੋਕਥਾਮ ਲਈ ਨਿਯਮਤ ਫੋਗਿੰਗ ਕਰਵਾਈ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਬਾਰੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਿਗਮ ਦੀਆਂ ਟੀਮਾਂ, ਮੱਛਰਾਂ ਦੀ ਪੈਦਾਵਾਰ ਵਾਲੀਆਂ ਸੰਭਾਵਿਤ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ, ਦੁਕਾਨਾਂ ਤੇ ਆਲੇ ਦੁਆਲੇ ਦੇ ਖੇਤਰਾਂ ਵਿਚ ਕੂਲਰਾਂ, ਗਮਲਿਆਂ, ਬਰਤਨਾਂ, ਟਾਇਰਾਂ, ਪਾਣੀ ਦੀਆਂ ਟੈਂਕੀਆਂ ਤੇ ਹੋਰ ਥਾਵਾਂ ‘ਤੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਕੂਲਰਾਂ ਤੇ ਪਾਣੀ ਵਾਲੇ ਬਰਤਨਾਂ ਨੂੰ ਨਿਰੰਤਰ ਸਾਫ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਡੇਂਗੂ ਨਾਲ ਸਬੰਧਿਤ ਲੱਛਣ ਨਜ਼ਰ ਆਉਣ ਤਾਂ ਸਮੇਂ ਸਿਰ ਡਾਕਟਰੀ ਸਲਾਹ ਲੈਣ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਵੀ ਪਾਲਣਾ ਯਕੀਨੀ ਬਣਾਈ ਜਾਵੇ | ਕਮਿਸ਼ਨਰ ਨੇ ਦੱਸਿਆ ਕਿ ਨਿਗਮ ਵਲੋਂ ਡੇਂਗੂ ਦੀ ਰੋਕਥਾਮ ਲਈ ਫੋਗਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿਸ ਕਿਸੇ ਇਲਾਕੇ ਵਿਚ ਪਾਣੀ ਖੜ੍ਹਾ ਹੋਣ ਜਾਂ ਮੱਛਰਾਂ ਦੀ ਭਰਮਾਰ ਹੋਵੇ ਤਾਂ ਇਸ ਸਬੰਧੀ ਸ਼ਿਕਾਇਤ ਨਗਰ ਨਿਗਮ ਦੇ ਸਬੰਧਿਤ ਅਧਿਕਾਰੀ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ |