19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਲੱਖ ਵਰਿਆਂਹ ਤੋਂ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਭਰਵਾਂ ਸਮਰਥਨ, ਕਈ ਪਰਿਵਾਰਾਂ ਨੇ ਦਿੱਤਾ ਸਾਥ

ਸੁਲਤਾਨਪੁਰ ਲੋਧੀ, 18 ਸਤੰਬਰ (ਪ. ਪ.

ਅਜੀਤ ਡੈਸਕ 19-09-2026
ਸੁਲਤਾਨਪੁਰ ਲੋਧੀ, 18 ਸਤੰਬਰ (ਪ.ਪ. ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਲੱਖ ਵਰਿ੍ਹਆ ਤੋਂ ਕਈ ਪਰਿਵਾਰਾਂ ਨੇ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨਾਲ ਜੁੜਨ ਦਾ ਐਲਾਨ ਕੀਤਾ ਗਿਆ | ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵੱਲੋਂ ਪਿੰਡ ਲੱਖਵਰਿ੍ਹਆ ਵਿਖੇ ਕਾਲਾ ਨਾਹਰ ਦੇ ਗ੍ਰਹਿ ਵਿਖੇ ਹੋਏ ਇਸ ਇਕੱਠ ਦੌਰਾਨ ਨਵੇਂ ਜੁੜੇ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ| ਇਸ ਮੌਕੇ ਬਾਬਾ ਸੰਜੂ, ਕਾਲਾ ਨਾਹਰ, ਮੈਂਬਰ ਸਤਪਾਲ ਸਿੰਘ, ਮੈਂਬਰ ਜਗਮੀਤ ਸਿੰਘ, ਸਰਪੰਚ ਦੇ ਪਤੀ ਮੰਗਾ, ਚਰਨਜੀਤ ਸਿੰਘ, ਜਗਮੀਤ ਸਿੰਘ, ਤਰਸੇਮ ਸਿੰਘ, ਜਰਨੈਲ ਸਿੰਘ, ਜੱਸਾ, ਦਰਸ਼ਨ ਕੌਰ, ਜਸਵੀਰ, ਕਾਰਜ ਅਤੇ ਬਿਸ਼ਨ ਸਮੇਤ ਹੋਰ ਸਾਥੀ ਹਾਜ਼ਰ ਸਨ |ਇਕੱਠ ਦੌਰਾਨ ਪਿੰਡ ਪੱਧਰ ‘ਤੇ ਸਿਆਸੀ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ |ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਨਾਲ ਜੁੜਨ ਵਾਲੇ ਹਰ ਵਰਕਰ ਅਤੇ ਪਰਿਵਾਰ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਹਨਤ ਕਰਨ ਵਾਲੇ ਸਾਥੀਆਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਵਰਕਰਾਂ ਨੂੰ ਨਾਲ ਲੈ ਕੇ ਹਲਕੇ ਵਿੱਚ ਸਿਆਸੀ ਸਰਗਰਮੀਆਂ ਜਾਰੀ ਰੱਖੀਆਂ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਗਾ ਸਿੰਘ ਕਾਲੇਵਾਲ, ਮਨਪ੍ਰੀਤ ਨਬੀਪੁਰ, ਅਮਰੀਕ ਸਿੰਘ ਪੰਡੋਰੀ ਜਗੀਰ, ਸਾਬਕਾ ਸਰਪੰਚ ਦਲੇਰ ਸਿੰਘ, ਕੁਲਵਿੰਦਰ ਬਿੱਲਾ ਸ਼ਾਹ, ਰਵਿੰਦਰ ਸਿੰਘ ਰਵੀ ਪਿਥੋਰਾਹਲ, ਅਮਿਤੋਜ ਸਿੰਘ ਅਤੇ ਬਲਜਿੰਦਰ ਸਿੰਘ ਨਬੀਪੁਰ ਸਮੇਤ ਹੋਰ ਆਗੂ ਤੇ ਸਮਰਥਕ ਹਾਜ਼ਰ ਸਨ |
ਪਿਛਲੀ ਖ਼ਬਰ ਗਣੇਸ਼ ਪੂਜਾ ਸਮਾਗਮ ’ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਉਨ੍ਹਾਂ ਦੇ ਸਪੁੱਤਰ ਨੇ ਕੀਤੀ ਸ਼ਿਰਕਤ ਗਣੇਸ਼ ਜੀ ਦਾ ਅਸ਼ੀਰਵਾ... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।