ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ
ਕਪੂਰਥਲਾ, 19 ਸਤੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਇਕ ਉਂਕਾਰ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ, ਭਾਈ ਸਤਿੰਦਰਪਾਲ ਸਿੰਘ ਦਮਦਮਾ ਸਾਹਿਬ ਵਾਲੇ ਤੇ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ | ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਮਨਪ੍ਰੀਤ ਸਿੰਘ, ਹਰਸਿਮਰਨ ਸਿੰਘ, ਸੁਰਜੀਤ ਸਿੰਘ ਵਿੱਕੀ ਤੇ ਕੁਲਦੀਪ ਸਿੰਘ ਦੇ ਉਦਮ ਸਦਕਾ ਕਰਵਾਏ ਇਸ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਮਨਪ੍ਰੀਤ ਸਿੰਘ ਮਨੀ ਮਾਂਗਟ, ਬਾਬਾ ਤਰਸੇਮ ਸਿੰਘ ਖੋਜੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਕਰਨ ਮਹਾਜਨ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਸੁਖਜੀਤ ਸਿੰਘ ਧਾਲੀਵਾਲ, ਪਿ੍ਤਪਾਲ ਸਿੰਘ, ਨਵਜੀਤ ਸਿੰਘ ਰਾਜੂ, ਪਰਮਿੰਦਰ ਸਿੰਘ ਹੈਪੀ, ਮਨਮੋਹਨ ਸਿੰਘ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ, ਸਮਾਜ ਸੇਵੀ ਅਵੀ ਰਾਜਪੂਤ, ਦਵਿੰਦਰ ਸਿੰਘ ਦੇਵ, ਗੁਰਮੀਤ ਸਿੰਘ ਖ਼ਾਲਸਾ , ਜਸਵਿੰਦਰਪਾਲ ਸਿੰਘ ਉੱਗੀ, ਸੁਖਜਿੰਦਰ ਸਿੰਘ ਬੱਬਰ, ਨਵਜੀਤ ਸਿੰਘ ਰਾਜੂ, ਕੁਲਵਿੰਦਰ ਸਿੰਘ, ਹਰਜੀਤ ਸਿੰਘ ਵਾਲੀਆ, ਸੁਖਦੇਵ ਸਿੰਘ ਕਾਦੂਪੁਰ, ਅਵਤਾਰ ਸਿੰਘ, ਹਰਜੀਤ ਸਿੰਘ ਭਾਟੀਆ, ਪਰਮਜੀਤ ਸਿੰਘ ਸ਼ੇਖੂਪੁਰ, ਸ਼ਮਸ਼ੇਰ ਸਿੰਘ ਐਡਵੋਕੇਟ, ਲਖਵੀਰ ਸਿੰਘ ਸ਼ਾਹੀ, ਹਰਪਾਲ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਬਲਵਿੰਦਰ ਸਿੰਘ, ਦਲਜੀਤ ਸਿੰਘ, ਰਸ਼ਪਾਲ ਸਿੰਘ, ਸੁਰਜੀਤ ਸਿੰਘ ਵਿੱਕੀ, ਬੋਹੜ ਸਿੰਘ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਜਸਬੀਰ ਸਿੰਘ ਰਾਣਾ, ਆਗਿਆਪਾਲ ਸਿੰਘ, ਰਾਜਬੀਰ ਸਿੰਘ ਵਾਲੀਆ, ਦਲਜੀਤ ਸਿੰਘ, ਮਨਪ੍ਰੀਤ ਸਿੰਘ ਮਨੀ, ਸਵਰਨ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਹਰਸਿਮਰਨ ਸਿੰਘ ਖੁਰਾਨਾ, ਬੀਬੀ ਬਲਜਿੰਦਰ ਕੌਰ ਧੰਜਲ, ਵਰਿਆਮ ਸਿੰਘ ਕਪੂਰ, ਪਰਮਜੀਤ ਸਿੰਘ ਅਰੋੜਾ, ਤਜਿੰਦਰਪਾਲ ਸਿੰਘ ਅਰੋੜਾ, ਗੁਰਵਿੰਦਰ ਸਿੰਘ, ਸੇਵਾ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |