21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਲਾਕ ਪੱਧਰੀ ਖੇਡਾਂ ’ ਚ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਰਹੀ ਝੰਡੀ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਬਲਾਕ ਪੱਧਰੀ ਖੇਡਾਂ ’ਚ ਵੱਧ-ਚੜ੍ਹ ਕੇ ਹਿੱਸਾ ਲਿਆ | ਇਹ ਖੇਡਾਂ ਸਰਕਾਰੀ ਸਕੂਲ, ਡਡਵਿੰਡੀ ਵਿਚ ਕਰਵਾਈਆਂ ਗਈਆਂ | ਖੇਡ ਮੁਕਾਬਲਿਆਂ ਦੌਰਾਨ ਲੜਕਿਆਂ ਅਤੇ ਲੜਕੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਸ ਵਿਚ ਲੜਕੀਆਂ ਦੀ ਕਬੱਡੀ ਟੀਮ ਨੇ ਅੰਡਰ-21 ਉਮਰ ਵਰਗ ’ਚੋਂ ਪਹਿਲਾਂ ਸਥਾਨ ਹਾਸਿਲ ਕੀਤਾ | ਲੜਕਿਆਂ ਦੀਆਂ ਖੇਡ ਟੀਮਾਂ ’ਚੋਂ ਵਾਲੀਬਾਲ ਟੀਮ ਨੇ ਪਹਿਲਾ ਸਥਾਨ, ਕਬੱਡੀ ਟੀਮ ਨੇ ਵੀ ਪਹਿਲਾ ਸਥਾਨ, ਕਿ੍ਕਟ ਟੀਮ ਨੇ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਬੀ. ਏ ਭਾਗ ਤੀਜਾ ਦੇ ਵਿਦਿਆਰਥੀ ਮੋਹਿਤ ਨੇ 100 ਮੀਟਰ ਦੌੜ ਵਿਚੋਂ ਪਹਿਲਾ ਸਥਾਨ ਅਤੇ ਬੀ.

ਡਾ. ਅੰਬੇਡਕਰ ਆਰਮੀ ਦੀ ਹੋਈ ਮੀਟਿੰਗ ਮੌਕੇ ਯੂਥ ਪ੍ਰਧਾਨ ਸੁੱਖਾ ਪੱਮਣ ਤੇ ਹੋਰ | ਤਸਵੀਰ : ਸੋਢੀ 21-09-2026
ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਬਲਾਕ ਪੱਧਰੀ ਖੇਡਾਂ ’ਚ ਵੱਧ-ਚੜ੍ਹ ਕੇ ਹਿੱਸਾ ਲਿਆ | ਇਹ ਖੇਡਾਂ ਸਰਕਾਰੀ ਸਕੂਲ, ਡਡਵਿੰਡੀ ਵਿਚ ਕਰਵਾਈਆਂ ਗਈਆਂ | ਖੇਡ ਮੁਕਾਬਲਿਆਂ ਦੌਰਾਨ ਲੜਕਿਆਂ ਅਤੇ ਲੜਕੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਸ ਵਿਚ ਲੜਕੀਆਂ ਦੀ ਕਬੱਡੀ ਟੀਮ ਨੇ ਅੰਡਰ-21 ਉਮਰ ਵਰਗ ’ਚੋਂ ਪਹਿਲਾਂ ਸਥਾਨ ਹਾਸਿਲ ਕੀਤਾ | ਲੜਕਿਆਂ ਦੀਆਂ ਖੇਡ ਟੀਮਾਂ ’ਚੋਂ ਵਾਲੀਬਾਲ ਟੀਮ ਨੇ ਪਹਿਲਾ ਸਥਾਨ, ਕਬੱਡੀ ਟੀਮ ਨੇ ਵੀ ਪਹਿਲਾ ਸਥਾਨ, ਕਿ੍ਕਟ ਟੀਮ ਨੇ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਬੀ.ਏ ਭਾਗ ਤੀਜਾ ਦੇ ਵਿਦਿਆਰਥੀ ਮੋਹਿਤ ਨੇ 100 ਮੀਟਰ ਦੌੜ ਵਿਚੋਂ ਪਹਿਲਾ ਸਥਾਨ ਅਤੇ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਪਿ੍ੰਸਪ੍ਰੀਤ ਸਿੰਘ ਨੇ ਸ਼ਾਰਟਪੁੱਟ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਰਾਜਵੀਰ ਸਿੰਘ ਸੀ.ਸੀ.ਏ ਸਮੈਸਟਰ ਪਹਿਲਾ ਨੇ ਵੀ ਸ਼ਾਰਟਪੁੱਟ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਪ੍ਰੋਫੈਸਰ ਹਰਜਾਪ ਸਿੰਘ ਦੀ ਅਗਵਾਈ ਹੇਠ ਇਹਨਾਂ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ | ਇਸ ਮੌਕੇ ਸਮੁੱਚੀ ਜੇਤੂ ਟੀਮ ਦਾ ਕਾਲਜ ਪਹੁੰਚਣ ਤੇ ਸਵਾਗਤ ਕਰ ਦਿਆਂ ਹੋਇਆਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਤੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸ.ਜੀ.ਪੀ.ਸੀ., ਇੰਜ. ਹਰਨਿਆਮਤ ਕੌਰ ਕਾਲਜ ਦੇ ਡਾਇਰੈਕਟਰ ਇੰਜੀਨੀਅਰ ਨਿਮਰਤਾ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸੇ ਤਰ੍ਹਾਂ ਹੀ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ: ਜਸਬੀਰ ਕੌਰ ਵੱਲੋਂ ਵੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਹੋਇਆਂ ਉਨ੍ਹਾਂ ਨੂੰ ਕਾਲਜ ਦਾ ਇਸੇ ਤਰ੍ਹਾਂ ਹੀ ਨਾਮ ਰੌਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਭਵਿੱਖ ‘ਚ ਵੀ ਆਪਣੀ ਚੰਗੀ ਖੇਡ ਦੇ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਨੇ ਜ਼ੋਨਲ ਪੱਧਰੀ ਸਕੂਲ ਖੇਡਾਂ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਲੋਕ ਕਿਰਾਏਦਾਰ ਰੱਖਣ ਤੋਂ ਪਹਿਲਾਂ ਉਸ ਦੀ ਜਾਣਕਾਰੀ ਥਾਣੇ ’ਚ ਜ਼ਰੂਰ ਦੇਣ : ਐਸ.ਐਚ.ਓ. ਹਰਜਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।