21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਫਿਲੌਰ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵੱਲੋਂ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਓਵਰਲੋਡ ਟਿੱਪਰਾਂ ਦੀਆਂ ਸੜਕਾਂ ’ਤੇ ਲੰਬੀਆਂ ਕਤਾਰਾ ਤੋਂ ਲੋਕ ਢਾਡ੍ਹੇ ਪ੍ਰੇਸ਼ਾਨ, ਪ੍ਰਸ਼ਾਸਨ ਦੇ ਹੱਥ ਖੜ੍ਹੇ

ਫਿਲੌਰ, 20 ਸਤੰਬਰ (ਵਿਪਨ ਗੈਰੀ)-ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਹਲਕੇ ਵਿੱਚ ਕਥਿਤ ਤੌਰ ’ਤੇ ਸ਼ਰੇਆਮ ਵੱਧ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਵਿਧਾਇਕ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਸਥਾਨਕ ਮੀਡੀਆ ਨੂੰ ਪ੍ਰੈੱਸ ਨੋਟ ਜਾਰੀ ਕਰਦਿਆ ਦਾਅਵਾ ਕੀਤਾ ਹੈ ਕਿ ਇਲਾਕੇ ਵਿੱਚ ਕਥਿਤ ਤੌਰ ’ਤੇ ਧੜੱਲੇ ਨਾਲ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ।

ਅਜੀਤ ਡੈਸਕ 21-09-2026
ਫਿਲੌਰ, 20 ਸਤੰਬਰ (ਵਿਪਨ ਗੈਰੀ)-ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਹਲਕੇ ਵਿੱਚ ਕਥਿਤ ਤੌਰ ’ਤੇ ਸ਼ਰੇਆਮ ਵੱਧ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਵਿਧਾਇਕ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਸਥਾਨਕ ਮੀਡੀਆ ਨੂੰ ਪ੍ਰੈੱਸ ਨੋਟ ਜਾਰੀ ਕਰਦਿਆ ਦਾਅਵਾ ਕੀਤਾ ਹੈ ਕਿ ਇਲਾਕੇ ਵਿੱਚ ਕਥਿਤ ਤੌਰ ’ਤੇ ਧੜੱਲੇ ਨਾਲ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ।ਚੌਧਰੀ ਨੇ ਕਿਹਾ ਕਿ ਵੀਡੀਓ ਵਿੱਚ ਇਲਾਕੇ ਅੰਦਰ ਕਥਿਤ ਨਾਜਾਇਜ਼ ਮਾਈਨਿੰਗ ਦੀਆਂ ਗਤੀਵਿਧੀਆਂ ਦਿਖਾਈ ਦੇ ਰਹੀਆਂ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵੀਡੀਓ ਵਿੱਚ ਸਾਹਮਣੇ ਆ ਰਹੇ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ।ਚੌਧਰੀ ਨੇ ਫਿਲੌਰ ’ਚ ਸਰਕਾਰ ਦੇ ਨੁਮਾਇਦਿਆ ਦੀ ਚੁੱਪੀ ’ਤੇ ਵੀ ਸਵਾਲ ਉਠਾਏ ਹਨ, ਕਿ ਕੁਝ ਸਮਾਂ ਪਹਿਲਾ ਹੀ ਉਨ੍ਹਾਂ ਨੇ ਜਨਤਕ ਤੌਰ ’ਤੇ ਕਿਹਾ ਸੀ ਕਿ ਉਹ ਇਲਾਕੇ ‘ਚ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦੇਣਗੇ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਗੇ।ਚੌਧਰੀ ਨੇ ਸਵਾਲ ਕੀਤਾ ਕਿ ਹੁਣ ਅਚਾਨਕ ਉਨ੍ਹਾਂ ਦੀ ਆਵਾਜ਼ ਕਿਉਂ ਬੰਦ ਹੋ ਗਈ ਹੈ ਅਤੇ ਇਲਾਕੇ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਦੇ ਮਾਮਲਿਆਂ ’ਤੇ ਉਹ ਚੁੱਪ ਕਿਉਂ ਹਨ।ਵਿਧਾਇਕ ਚੌਧਰੀ ਨੇ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜੇਕਰ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਤਾਂ ਇਸ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਕੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਪਿੱਛੇ ਕੌਣ ਲੋਕ ਹਨ। ਉਨ੍ਹਾਂ ਕਿਹਾ ਕਿ “ਜੇਕਰ ‘ਆਪ’ ਸਰਕਾਰ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਗੰਭੀਰ ਹੈ ਤਾਂ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਲੁੱਟ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਵਿਅਕਤੀ ਜਾਂ ਪ੍ਰਭਾਵਸ਼ਾਲੀ ਧਿਰ ਕਾਨੂੰਨ ਤੋਂ ਉੱਪਰ ਨਾ ਹੋਵੇ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ’ਚ ਢਿੱਲਵਾਂ ਗੁੱਡਜ਼ ਸ਼ੈੱਡ ਤੋਂ ਪਹਿਲੀ ਵਾਰ ਮਾਲ ਲਦਾਈ ਦੀ ਸ਼ੁਰੂਆਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।