ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ)-ਬ੍ਰਹਮ ਗਿਆਨੀ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਪਵਿੱਤਰ ਜਨਮ ਦਿਹਾੜੇ ਦੇ ਸਬੰਧ ਵਿਚ ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ ਅਤੇ ਕੌਂਸਲਰ ਸਿਮਰਪ੍ਰੀਤ ਕੌਰ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਸਰਵਣ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੁਝਾਰ ਸਿੰਘ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਮਲੂਕ ਸਿੰਘ ਯੱਕੋਪੁਰ ਖ਼ੁਰਦ, ਭਾਈ ਹਰਪ੍ਰੀਤ ਸਿੰਘ ਡੱਲਾ ਅਤੇ ਭਾਈ ਕਿਰਪਾ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦਾ ਸਰਵਣ ਕਰਵਾਇਆ | ਇਸ ਮੌਕੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਗ੍ਰੰਥੀ ਭਾਈ ਬਲਜਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਸ਼ੁੱਭ ਜਨਮ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ | ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ, ਕੌਂਸਲਰ ਸਿਮਰਪ੍ਰੀਤ ਕੌਰ, ਸੰਦੀਪ ਕੌਰ ਚੀਮਾ ਪ੍ਰਧਾਨ ਨਗਰ ਕੌਂਸਲ, ਨਵਨੀਤ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਦੀਪਕ ਧੀਰ ਰਾਜੂ ਸਾਬਕਾ ਪ੍ਰਧਾਨ ਨਗਰ ਕੌਂਸਲ, ਅਸ਼ੋਕ ਮੋਗਲਾ ਸਾਬਕਾ ਪ੍ਰਧਾਨ ਨਗਰ ਕੌਂਸਲ, ਕੌਂਸਲਰ ਕਸ਼ਮੀਰ ਸਿੰਘ ਨੰਬਰਦਾਰ, ਹਰਨੂਰ ਸਿੰਘ, ਬਲਜਿੰਦਰ ਸਿੰਘ ਪੀ. ਏ.
ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ)-ਬ੍ਰਹਮ ਗਿਆਨੀ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਪਵਿੱਤਰ ਜਨਮ ਦਿਹਾੜੇ ਦੇ ਸਬੰਧ ਵਿਚ ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ ਅਤੇ ਕੌਂਸਲਰ ਸਿਮਰਪ੍ਰੀਤ ਕੌਰ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਸਰਵਣ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੁਝਾਰ ਸਿੰਘ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਮਲੂਕ ਸਿੰਘ ਯੱਕੋਪੁਰ ਖ਼ੁਰਦ, ਭਾਈ ਹਰਪ੍ਰੀਤ ਸਿੰਘ ਡੱਲਾ ਅਤੇ ਭਾਈ ਕਿਰਪਾ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦਾ ਸਰਵਣ ਕਰਵਾਇਆ | ਇਸ ਮੌਕੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਗ੍ਰੰਥੀ ਭਾਈ ਬਲਜਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਸ਼ੁੱਭ ਜਨਮ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ | ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ, ਕੌਂਸਲਰ ਸਿਮਰਪ੍ਰੀਤ ਕੌਰ, ਸੰਦੀਪ ਕੌਰ ਚੀਮਾ ਪ੍ਰਧਾਨ ਨਗਰ ਕੌਂਸਲ, ਨਵਨੀਤ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਦੀਪਕ ਧੀਰ ਰਾਜੂ ਸਾਬਕਾ ਪ੍ਰਧਾਨ ਨਗਰ ਕੌਂਸਲ, ਅਸ਼ੋਕ ਮੋਗਲਾ ਸਾਬਕਾ ਪ੍ਰਧਾਨ ਨਗਰ ਕੌਂਸਲ, ਕੌਂਸਲਰ ਕਸ਼ਮੀਰ ਸਿੰਘ ਨੰਬਰਦਾਰ, ਹਰਨੂਰ ਸਿੰਘ, ਬਲਜਿੰਦਰ ਸਿੰਘ ਪੀ.ਏ., ਨੰਬਰਦਾਰ ਸੁਰਿੰਦਰ ਪਾਲ ਸਿੰਘ ਸੋਢੀ, ਕਰਨ ਚੌਹਾਨ, ਅਨਿਲ ਭੋਲਾ, ਚੇਅਰਮੈਨ, ਗੁਰਪ੍ਰੀਤ ਸਿੰਘ ਸਾਬੀ, ਪਿ੍ੰ:, ਸੁਖਜੀਤ ਸਿੰਘ, ਮਾ: ਰਵੀ ਵਾਹੀ, ਡਿੰਪਲ ਅਰੋੜਾ, ਮੈਨੇਜਰ ਤਰੁਣ ਟਕਸਾਲੀ, ਮਹਿਕ ਪ੍ਰੀਤ ਸਿੰਘ, ਅੰਸ਼ਦੀਪ ਸਿੰਘ, ਜਸਪ੍ਰੀਤ ਕੌਰ, ਗਗਨਦੀਪ ਕੌਰ, ਰੰਜਨ, ਮਨਿੰਦਰ ਕੌਰ, ਜਸਪਾਲ ਸਿੰਘ ਖੁਰਾਣਾ, ਸ਼ਰਨਜੀਤ ਸਿੰਘ, ਮੁਕੇਸ਼ ਚੌਹਾਨ, ਅਮਰੀਕ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |