22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪ੍ਰੇਮਜੋਤ ਪਬਲਿਕ ਸਕੂਲ ਨੇ ਵਿਸ਼ਵ ਕਾਰ ਫ਼੍ਰੀ ਦਿਵਸ ’ਤੇ ਸਾਈਕਲ ਰੈਲੀ ਕਰਵਾਈ

ਕਪੂਰਥਲਾ, 21 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 22-09-2026
ਕਪੂਰਥਲਾ, 21 ਸਤੰਬਰ (ਵਿ.ਪ੍ਰ.)-ਵਿਸ਼ਵ ਕਾਰ ਫ਼੍ਰੀ ਦਿਵਸ ਦੇ ਸਬੰਧ ਵਿਚ ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਤੇ ਸਾਈਕਲ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪੁਲਿਸ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਮੈਂਬਰ ਗੁਰਬਚਨ ਸਿੰਘ ਦੀ ਦੇਖ ਰੇਖ ਹੇਠ ਇਕ ਸਾਈਕਲ ਰੈਲੀ ਕਰਵਾਈ ਗਈ ਜਿਸ ਵਿਚ ਸਕੂਲ ਦੇ 6ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ, ਪ੍ਰਦੂਸ਼ਣ ਘਟਾਉਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ | ਸਕੂਲ ਤੋਂ ਆਰੰਭ ਹੋਈ ਸਾਈਕਲ ਰੈਲੀ ਆਰਮੀ ਕੰਟੀਨ, ਡੀ.ਸੀ. ਚੌਂਕ, ਸੈਨਿਕ ਸਕੂਲ ਤੇ ਪੋਸਟ ਆਫਿਸ ਚੌਂਕ ਤੋਂ ਹੁੰਦੀ ਹੋਈ ਮੁੜ ਸਕੂਲ ਵਿਚ ਪਹੁੰਚ ਕੇ ਸਮਾਪਤ ਹੋਈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ਕੱਢਣ ਦੇ ਉਪ ਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਜ਼ਿੰਮੇਵਾਰ ਨਾਗਰਿਕ ਬਣਨ ਤੇ ਵੱਧ ਤੋਂ ਵੱਧ ਵਾਤਾਵਰਨ ਪੱਖੀ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਅਕਾਲੀ ਆਗੂ ਆਹਲੀ ਵਲੋਂ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਜ਼ਿਲ੍ਹੇ ’ਚ ਹਥਿਆਰਾਂ ਦਾ ਪ੍ਰਦਰਸ਼ਨ ਤੇ ਪ੍ਰੇਗਾਬਾਲਿਨ ਕੈਪਸੂਲ ਦੀ ਵਿੱਕਰੀ ’ਤੇ ਪਾਬੰਦੀ ਲਾਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।