24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਜਪਾ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਪੰਜਾਬ ਯਾਤਰਾ 28 ਨੂੰ ਕਪੂਰਥਲਾ ਪੁੱਜੇਗੀ-ਖੋਜੇਵਾਲ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ‘ਚ ਕੀਤਾ ਜਾਵੇਗਾ ਯਾਤਰਾ ਦਾ ਸਵਾਗਤ

ਕਪੂਰਥਲਾ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਣੂ ਕਰਵਾਉਣ ਲਈ ਭਾਜਪਾ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਪੰਜਾਬ ਯਾਤਰਾ 28 ਸਤੰਬਰ ਨੂੰ ਕਪੂਰਥਲਾ ਸ਼ਹਿਰ ਵਿਚ ਪੁੱਜੇਗੀ, ਜਿਸਦਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਪਾਰਟੀ ਆਗੂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਖੋਜੇਵਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਯਾਤਰਾ ਦੇ ਸਵਾਗਤ ਸਬੰਧੀ ਅੱਜ ਆਪਣੇ ਗ੍ਰਹਿ ਖੋਜੇਵਾਲ ਵਿਖੇ ਪਾਰਟੀ ਦੇ ਪ੍ਰਮੁੱਖ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਪਾਰਟੀ ਦੇ ਆਗੂਆਂ, ਵਰਕਰਾਂ ਤੋਂ ਇਲਾਵਾ ਇਲਾਕੇ ਦੇ ਨੌਜਵਾਨਾਂ ਨੂੰ ਇਸ ਸਵਾਗਤ ਮੌਕੇ ਪੁੱਜਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਚ ਹੋਏ ਵਾਧੇ ਕਾਰਨ ਰਾਜ ਵਿਚ ਹਰ ਰੋਜ ਨੌਜਵਾਨ ਨਸ਼ਿਆਂ ਦੇ ਭੇਟ ਚੜ੍ਹ ਰਹੇ ਹਨ | ਉਨ੍ਹਾਂ ਸਰਕਾਰ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਿਰਫ਼ ਕਾਗਜਾਂ ਵਿਚ ਸੀਮਿਤ ਨਾ ਰੱਖ ਕੇ ਠੋਸ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਮੀਟਿੰਗ ਵਿਚ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਦਫ਼ਤਰੀ ਸਕੱਤਰ ਦਵਿੰਦਰ ਧੀਰ, ਮੰਡਲ ਦੇ ਜਰਨਲ ਸਕੱਤਰ ਮੱਸਾ ਸਿੰਘ ਮਾਡਲ ਟਾਊਨ ਵਾਲੇ, ਮੰਡਲ ਪ੍ਰਧਾਨ ਕਮਲ ਪ੍ਰਭਾਕਰ, ਲੱਕੀ ਸਰਪੰਚ, ਮਨਰਾਜ ਸਿੰਘ ਦਿਓਲ ਆਦਿ ਆਗੂ ਹਾਜ਼ਰ ਸਨ |

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਗੰਨੇ ਦੇ 28 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਲਈ ਕਿਸਾਨਾਂ ਨੇ ਡਾ. ਚੱਬੇਵਾਲ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।