23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅਣਮੈਪਡ ਤੇ ਲਾਜੀਕਲ ਖਾਮੀਆਂ ਵਾਲੇ ਵੋਟਰ 30 ਸਤੰਬਰ ਤੱਕ ਆਪਣੇ ਦਸਤਾਵੇਜ਼ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ-ਜ਼ਿਲ੍ਹਾ ਚੋਣ ਅਫ਼ਸਰ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਤੇ 50 ਬੀ.ਐਲ.ਓਜ਼ ਨਾਲ ਕੀਤੀ ਵਰਚੂਅਲ ਮੀਟਿੰਗ

ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਜਿਹੜੇ ਅਣਮੈਪਡ ਤੇ ਲਾਜੀਕਲ ਖਾਮੀਆਂ ਵਾਲੇ ਵੋਟਰਾਂ ਨੇ ਅਜੇ ਤੱਕ ਸਬੰਧਿਤ ਬੀ. ਐਲ.

ਅਜੀਤ ਡੈਸਕ 23-09-2026
ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਜਿਹੜੇ ਅਣਮੈਪਡ ਤੇ ਲਾਜੀਕਲ ਖਾਮੀਆਂ ਵਾਲੇ ਵੋਟਰਾਂ ਨੇ ਅਜੇ ਤੱਕ ਸਬੰਧਿਤ ਬੀ.ਐਲ.ਓਜ਼ ਜਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਕੋਲ ਲੋੜੀਂਦੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਉਹ 30 ਸਤੰਬਰ ਤੋਂ ਪਹਿਲਾਂ ਆਪਣੇ ਦਸਤਾਵੇਜ਼ ਸਬੰਧਿਤ ਬੀ.ਐਲ.ਓਜ਼ ਕੋਲ ਜਮਾਂ ਕਰਵਾਉਣ ਤਾਂ ਜੋ ਨਿਸ਼ਚਿਤ ਸਮੇਂ ਦੇ ਅੰਦਰ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਤੇ ਵੱਖ-ਵੱਖ ਵਿਧਾਨ ਸਭਾ ਹਲਕੇ ਦੇ 50 ਬੀ.ਐਲ.ਓਜ਼ ਜਿਨ੍ਹਾਂ ਦੀ ਨੋਟਿਸਾਂ ਦੀ ਸੁਣਵਾਈ ਵਿਚ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਪਾਈ ਗਈ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਮੀਟਿੰਗ ਵਿਚ ਵਰਚੂਅਲ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਿਤ ਬੀ.ਐਲ.ਓਜ਼ ਤੋਂ ਬਕਾਏ ਪਏ ਕੇਸਾਂ ਦੇ ਕਾਰਨਾਂ ਬਾਰੇ ਵੇਰਵੇ ਮੰਗੇ ਤੇ ਉਨ੍ਹਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਨੋਟਿਸ ਸੁਣਵਾਈ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਹਦਾਇਤ ਦਿੱਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਬੀਤੀ 13 ਅਗਸਤ ਤੋਂ 8 ਅਕਤੂਬਰ ਤੱਕ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸ.ਆਈ.ਆਰ.) ਅਨੁਸਾਰ ਅਣਮੈਪਡ ਤੇ ਲਾਜੀਕਲ ਖਾਮੀਆਂ ਵਾਲੇ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਤੇ ਸੁਣਵਾਈ ਪ੍ਰਕਿਰਿਆ ਚੱਲ ਰਹੀ ਹੈ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਤੇ ਟੋਲ ਫ਼ਰੀ ਨੰਬਰ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 01822-233777 ’ਤੇ ਸੰਪਰਕ ਕਰਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਨਗਰ ਨਿਗਮ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਸੰਬੰਧੀ ਕੱਢੀ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।