ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਪੰਜਾਬੀ ਦਿਵਸ ਮਨਾਇਆ
ਸੁਲਤਾਨਪੁਰ ਲੋਧੀ, 22 ਸਤੰਬਰ (ਥਿੰਦ)-ਆਪਣੀ ਮਾਂ ਬੋਲੀ ਪ੍ਰਤੀ ਵਿਦਿਆਰਥੀਆਂ ਵਿਚ ਪਿਆਰ ਅਤੇ ਸਤਿਕਾਰ ਪੈਦਾ ਕਰਨ ਲਈ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਅਤੇ ਗੁਰਮੁਖੀ ਲਿਪੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਕਵਿਤਾ ਪਾਠ, ਪਾਠ-ਵਾਚਨ, ਸੁੰਦਰ ਲਿਖਾਈ, ਗੁਰਮੁਖੀ ਲਿਪੀ ਨਾਲ ਜਾਣ-ਪਹਿਚਾਣ ਸਮੇਤ ਕਈ ਰਚਨਾਤਮਿਕ ਤੇ ਗਿਆਨ ਵਰਧਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਮਾਗਮ ਨੂੰ ਸੰਬੋਧਨ ਕੀਤਾ | ਇਸ ਮੌਕੇ ਇੰਜ.
ਅਜੀਤ ਡੈਸਕ
23-09-2026