23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਹਲਕਾ ਭੁਲੱਥ ਡੱਲੇਵਾਲ ਦੀ ਮੀਟਿੰਗ

ਭੁਲੱਥ, 22 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਹਲਕਾ ਭੁਲੱਥ ਡੱਲੇਵਾਲ ਗਰੁੱਪ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ’ਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਵਾਉਣ ਸਮੇਤ ਕਿਸਾਨਾਂ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਕਿਸਾਨਾਂ ਨੇ ਮੰਡੀਆਂ ਵਿਚ ਝੋਨੇ ਦੀ ਆਮਦ ਵਧਣ ਦੇ ਬਾਵਜੂਦ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ’ਤੇ ਚਿੰਤਾ ਪ੍ਰਗਟ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿਚ ਪਹੁੰਚ ਰਹੇ ਹਨ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੇ ਵੱਡੇ-ਵੱਡੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਮੰਡੀਆਂ ਵਿਚ ਫ਼ਸਲ ਦੀ ਆਮਦ ਹੋਰ ਵਧਣ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਮੱਦੇਨਜ਼ਰ ਖ਼ਰੀਦ, ਲਿਫ਼ਟਿੰਗ ਅਤੇ ਹੋਰ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ | ਮੀਟਿੰਗ ਦੌਰਾਨ ਡੀ. ਏ.

ਅਜੀਤ ਡੈਸਕ 23-09-2026
ਭੁਲੱਥ, 22 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਹਲਕਾ ਭੁਲੱਥ ਡੱਲੇਵਾਲ ਗਰੁੱਪ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ’ਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਵਾਉਣ ਸਮੇਤ ਕਿਸਾਨਾਂ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਕਿਸਾਨਾਂ ਨੇ ਮੰਡੀਆਂ ਵਿਚ ਝੋਨੇ ਦੀ ਆਮਦ ਵਧਣ ਦੇ ਬਾਵਜੂਦ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ’ਤੇ ਚਿੰਤਾ ਪ੍ਰਗਟ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿਚ ਪਹੁੰਚ ਰਹੇ ਹਨ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੇ ਵੱਡੇ-ਵੱਡੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਮੰਡੀਆਂ ਵਿਚ ਫ਼ਸਲ ਦੀ ਆਮਦ ਹੋਰ ਵਧਣ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਮੱਦੇਨਜ਼ਰ ਖ਼ਰੀਦ, ਲਿਫ਼ਟਿੰਗ ਅਤੇ ਹੋਰ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ | ਮੀਟਿੰਗ ਦੌਰਾਨ ਡੀ.ਏ.ਪੀ. ਖਾਦ ਦੀ ਉਪਲਬਧਤਾ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਇਸ ਮੌਕੇ ਚੰਗਾ ਸਿੰਘ ਨੰਬਰਦਾਰ, ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਠੇਕੇਦਾਰ ਸੁਖਵਿੰਦਰ ਸਿੰਘ ਜ਼ਿਲ੍ਹਾ ਕੈਸ਼ੀਅਰ, ਗੁਰਜੀਤ ਸਿੰਘ ਸਰਕਲ ਪ੍ਰਧਾਨ, ਸਤਪਾਲ ਮੰਡ ਬਲਾਕ ਪ੍ਰਧਾਨ, ਕਰਨੈਲ ਸਿੰਘ, ਸੁਰਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਭੁਲੱਥ ਵਿਚ ‘ਆਪ’ ਦੀ ਟਿਕਟ ਲਈ ਚਾਰ ਦਾਅਵੇਦਾਰ-ਹਾਈਕਮਾਨ ਦੇ ਫ਼ੈਸਲੇ ’ਤੇ ਟਿਕੀਆਂ ਨਜ਼ਰਾਂ ਅਗਲੀ ਖ਼ਬਰ ਵਿਧਾਇਕਾ ਇੰਦਰਜੀਤ ਕੌਰ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਨਕੋਦਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।