ਨਡਾਲਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ
ਨਡਾਲਾ, 23 ਸਤੰਬਰ (ਰਘਬਿੰਦਰ ਸਿੰਘ)-ਨਡਾਲਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਨਡਾਲਾ ਚੌਂਕੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਡਾਲਾ ਚੌਂਕ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਅਵਤਾਰ ਸਿੰਘ ਉਰਫ਼ ਤਾਰੀ ਪੁੱਤਰ ਬਲਵਿੰਦਰ ਸਿੰਘ ਵਾਸੀ ਪ੍ਰੇਮ ਨਗਰ ਥਾਣਾ ਸੁਭਾਨਪੁਰ, ਜੋ ਚੋਰੀਆਂ ਕਰਨ ਦਾ ਆਦੀ ਹੈ, ਕਾਲੇ ਰੰਗ ਦੇ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉਸ ਨੂੰ ਵੇਚਣ ਲਈ ਜਾ ਰਿਹਾ ਹੈ | ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਨਡਾਲਾ-ਸੁਭਾਨਪੁਰ ਸੜਕ ‘ਤੇ ਗੁਰਾਇਆ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਨਾਕਾਬੰਦੀ ਕੀਤੀ | ਇਸ ਦੌਰਾਨ ਪੁਲਿਸ ਨੇ ਅਵਤਾਰ ਸਿੰਘ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਅਤੇ ਉਸ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਚੌਂਕੀ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀ ਨੇ ਮੰਨਿਆ ਕਿ ਉਸ ਨੇ ਇਹ ਮੋਟਰਸਾਈਕਲ 29 ਅਗਸਤ ਨੂੰ ਨਡਾਲਾ ਵਿਖੇ ਹੋਏ ਜਗਰਾਤਾ ਸਮਾਗਮ ਦੌਰਾਨ ਚੋਰੀ ਕੀਤਾ ਸੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਨਾਮਜ਼ਦ ਦੱਸੇ ਜਾ ਰਹੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਗੋਰਾ ਪੁੱਤਰ ਬੀਰਾ ਵਾਸੀ ਪ੍ਰੇਮ ਨਗਰ, ਲੱਖਣ ਕੇ ਪੱਡਾ ਦੀ ਵੀ ਭਾਲ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ |