ਸਾਹਿਤ ਸਭਾ ਵਲੋਂ ਪ੍ਰਤਿਭਾਸ਼ਾਲੀ ਅਧਿਆਪਕਾਂ ਦਾ ‘ਡਾਕਟਰ ਮਨਮੋਹਨ ਸਿੰਘ ਗਿਆਨ ਰਤਨ ਐਵਾਰਡ’ ਨਾਲ ਸਨਮਾਨ
ਜ਼ਿੰਦਗੀ ਦੇ ਸੰਕਲਪਾਂ ਨੂੰ ਦਿ੍ੜ੍ਹ ਇਰਾਦਿਆਂ ਨਾਲ ਪੂਰਾ ਕੀਤਾ ਜਾ ਸਕਦਾ ਹੈ-ਡਾ. ਮਾਨਸਾ
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰਤਿਭਾਸ਼ਾਲੀ ਅਤੇ ਮਾਣਮੱਤੇ ਅਧਿਆਪਕਾਂ ਦੇ ਸਨਮਾਨ ਲਈ ਇੱਕ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਾਹਵਾਲਾ ਅੰਦਰੀਸਾ ਵਿਖੇ ਸਕੂਲ ਇੰਚਾਰਜ ਸਵਿਤਾ ਦੀ ਅਗਵਾਈ ਵਿਚ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਉੱਘੇ ਸਿੱਖ ਵਿਦਵਾਨ ਡਾ. ਪਰਮਜੀਤ ਸਿੰਘ ਮਾਨਸਾ, ਸਭਾ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰਧਾਨ ਡਾ.
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰਤਿਭਾਸ਼ਾਲੀ ਅਤੇ ਮਾਣਮੱਤੇ ਅਧਿਆਪਕਾਂ ਦੇ ਸਨਮਾਨ ਲਈ ਇੱਕ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਾਹਵਾਲਾ ਅੰਦਰੀਸਾ ਵਿਖੇ ਸਕੂਲ ਇੰਚਾਰਜ ਸਵਿਤਾ ਦੀ ਅਗਵਾਈ ਵਿਚ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਉੱਘੇ ਸਿੱਖ ਵਿਦਵਾਨ ਡਾ. ਪਰਮਜੀਤ ਸਿੰਘ ਮਾਨਸਾ, ਸਭਾ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰਧਾਨ ਡਾ. ਸਵਰਨ ਸਿੰਘ, ਪਿ੍ੰਸੀਪਲ ਲਖਬੀਰ ਸਿੰਘ ਅਤੇ ਸਕੂਲ ਇੰਚਾਰਜ ਮੈਡਮ ਸਵਿਤਾ ਨੇ ਕੀਤੀ | ਸਭਾ ਦੇ ਪ੍ਰਧਾਨ ਡਾ. ਸਵਰਨ ਸਿੰਘ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਬੋਲਦਿਆਂ ਡਾ. ਪਰਮਜੀਤ ਸਿੰਘ ਮਾਨਸਾ ਨੇ ਕਿਹਾ ਕਿ ਜ਼ਿੰਦਗੀ ਦੇ ਸੰਕਲਪਾਂ ਨੂੰ ਹਾਸਲ ਕਰਨ ਲਈ ਦਿ੍ੜ੍ਹ ਇਰਾਦਿਆਂ ਦੀ ਲੋੜ ਹੁੰਦੀ ਹੈ | ਸਭਾ ਦੇ ਸਕੱਤਰ ਮੁਖਤਾਰ ਸਿੰਘ ਚੰਦੀ ਤੇ ਪਿ੍ੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ ਨੇ ਸਨਮਾਨਿਤ ਕੀਤੇ ਅਧਿਆਪਕਾ ਦੀਆਂ ਸਿੱਖਿਆ ਤੇ ਸਮਾਜਿਕ ਖੇਤਰ ਵਿਚ ਦਿੱਤੀਆਂ ਵਡਮੁੱਲੀਆਂ ਸੇਵਾਵਾਂ ਅਤੇ ਪ੍ਰਾਪਤੀਆਂ ਦੇ ਵੇਰਵੇ ਸਾਂਝੇ ਕੀਤੇ | ਇਸ ਉਪਰੰਤ ਪ੍ਰਧਾਨਗੀ ਮੰਡਲ ਵੱਲੋਂ ਸਾਬਕਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ, ਬੀਬਾ ਪਰਮਜੀਤ ਕੌਰ ਲੈਕਚਰਾਰ ਇਤਿਹਾਸ, ਸਰਦਾਰ ਸੁਰਜੀਤ ਸਿੰਘ ਲੈਕਚਰਾਰ ਕਾਮਰਸ ਤੇ ਮਾਸਟਰ ਗੁਰਦੇਵ ਸਿੰਘ ਰਾਮਪੁਰ ਜਗੀਰ ਦਾ ‘ਡਾ. ਮਨਮੋਹਨ ਸਿੰਘ ਗਿਆਨ ਰਤਨ ਐਵਾਰਡ’ ਨਾਲ ਸਨਮਾਨ ਕੀਤਾ ਗਿਆ | ਸਮਾਗਮ ਵਿਚ ਸਕੂਲ ਸਟਾਫ਼ ਤੋਂ ਇਲਾਵਾ ਪਿ੍ੰਸੀਪਲ ਜਗਜੀਤ ਸਿੰਘ, ਲੈਕਚਰਾਰ ਕਸ਼ਮੀਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸੁੱਚਾ ਸਿੰਘ ਮਿਰਜਾਪੁਰ, ਦਰਸ਼ਨ ਸਿੰਘ ਸਤਾਬਗੜ੍ਹ, ਸਰਪੰਚ ਜੋਗਿੰਦਰ ਸਿੰਘ, ਮਾਸਟਰ ਗੁਰਸੇਵਕ ਸਿੰਘ ਖੰਨਾ, ਸਾਬਕਾ ਬੀਈਓ ਹਰਭਜਨ ਸਿੰਘ ਥਿੰਦ, ਮਾਸਟਰ ਜਗਮੋਹਨ ਸਿੰਘ ਥਿੰਦ , ਲਖਬੀਰ ਸਿੰਘ ਲੱਖੀ, ਮਾਸਟਰ ਹਰੀਸ਼ ਕੁਮਾਰ, ਇੰਦਰਬੀਰ ਅਰੋੜਾ, ਲੈਕਚਰਾਰ ਹਰਮਿੰਦਰ ਸਿੰਘ, ਮਮਤਾ ਰਾਣੀ, ਇੰਦਰਜੀਤ ਕੌਰ , ਗੁਰਦੇਵ ਸਿੰਘ, ਮਨਜੀਤ ਕੌਰ, ਬਲਵੀਰ ਕੌਰ, ਕੁਲਬੀਰ ਸਿੰਘ,ਦਰਸ਼ਨ ਕੌਰ, ਹਰਜੀਤ ਕੌਰ,ਦੀਪਕ ਕੁਮਾਰ, ਤਰਲੋਚਨ ਸਿੰਘ ਆਦਿ ਹਾਜ਼ਰ ਸਨ |