ਫਗਵਾੜਾ ’ਚ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ’ਚ ਮੁਕੰਮਲ ਕੀਤੇ ਜਾਣ-ਡਾ. ਚੱਬੇਵਾਲ
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ’ਚ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ-ਸੀਮਾ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਹਦਾਇਤਾਂ ਦਿੱਤੀਆਂ | ਮੀਟਿੰਗ ਵਿਚ ਵਿਧਾਇਕ ਡਾ.
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ’ਚ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ-ਸੀਮਾ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਹਦਾਇਤਾਂ ਦਿੱਤੀਆਂ | ਮੀਟਿੰਗ ਵਿਚ ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਰਾਮਪਾਲ ਉੱਪਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸ.ਐਸ.ਪੀ. ਗੌਰਵ ਤੂਰਾ ਅਤੇ ਏ.ਡੀ.ਸੀ. ਰਣਦੀਪ ਸਿੰਘ ਹੀਰ ਹਾਜ਼ਰ ਸਨ | ਡਾ. ਚੱਬੇਵਾਲ ਨੇ ਡੀ.ਸੀ. ਅਕਾਸ਼ ਬਾਂਸਲ ਨੂੰ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਬਣਾਉਣ ਲਈ ਕਿਹਾ, ਜੋ ਮੁਕੰਮਲ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾਂਚ ਕਰਕੇ ਪ੍ਰਗਤੀ, ਗੁਣਵੱਤਾ ਅਤੇ ਰੁਕਾਵਟਾਂ ਸੰਬੰਧੀ ਰਿਪੋਰਟ ਦੇਵੇਗੀ | ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਗਲੀਆਂ-ਨਾਲੀਆਂ, ਸੜਕਾਂ ਚੌੜੀਆਂ ਕਰਨ, ਸਟਰੀਟ ਲਾਈਟਾਂ, ਛੱਪੜਾਂ, ਆਂਗਣਵਾੜੀ ਕੇਂਦਰਾਂ, ਹੈਲਥ ਐਂਡ ਵੈੱਲਨੈੱਸ ਸੈਂਟਰਾਂ ਅਤੇ ਓਪਨ ਜਿੰਮਾਂ ਦੇ ਕੰਮ ਤੇਜ਼ ਕਰਨ ਲਈ ਕਿਹਾ | ਉਨ੍ਹਾਂ ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਐਨ.ਐਚ.ਏ.ਆਈ., ਸਿੱਖਿਆ ਅਤੇ ਸਿਹਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਚੁਣੇ ਨੁਮਾਇੰਦਿਆਂ ਅਤੇ ਸਥਾਨਕ ਵਸਨੀਕਾਂ ਨਾਲ ਤਾਲਮੇਲ ਰੱਖ ਕੇ ਜ਼ਮੀਨੀ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਨੇ ਦੱਸਿਆ ਕਿ ਅਗਲੇ 15 ਦਿਨਾਂ ਵਿਚ 6 ਨਵੇਂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਦਕਿ ਚਾਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਕੰਮ ਅੰਤਿਮ ਪੜਾਅ ’ਤੇ ਹੈ | ਉਨ੍ਹਾਂ ਐਨ.ਐਚ.ਏ.ਆਈ. ਦੇ ਜਲੰਧਰ-ਲੁਧਿਆਣਾ ਡਿਵੀਜ਼ਨਾਂ ਨੂੰ ਹਾਈਵੇਅ ’ਤੇ ਸਟਰੀਟ ਲਾਈਟਾਂ ਚਾਲੂ ਰੱਖਣ ਅਤੇ ਸਰਵਿਸ ਲੇਨਾਂ ਦਾ ਕੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਦਾ ਉਦੇਸ਼ ਨਾਗਰਿਕ ਸਹੂਲਤਾਂ ਵਿਚ ਸੁਧਾਰ, ਬੁਨਿਆਦੀ ਢਾਂਚਾ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸਮੇਂ ਸਿਰ ਲਾਭ ਪਹੁੰਚਾਉਣਾ ਹੈ |