25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਐਸ.ਡੀ. ਕਾਲਜ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਸੈਮੀਨਾਰ

ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਐਸ. ਡੀ.

ਅਜੀਤ ਡੈਸਕ 25-09-2026
ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਐਸ.ਡੀ. ਕਾਲਜ ਫ਼ਾਰ ਵੁਮੈਨ, ਸੁਲਤਾਨਪੁਰ ਲੋਧੀ ਵਿਖੇ ਐਂਟੀ-ਡਰੱਗ ਕਲੱਬ ਵਲੋਂ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਅਗਵਾਈ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਨੇ ਕੀਤੀ | ਇਸ ਦੌਰਾਨ ਬੱਡੀ ਕਲੱਬ ਦੇ ਇੰਚਾਰਜ ਰਜਨੀ ਬਾਲਾ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥਣਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਤੇ ਇੱਕ ਸਿਹਤਮੰਦ ਤੇ ਸਕਾਰਾਤਮਿਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਤੇ ਆਪਣੇ ਪਰਿਵਾਰ, ਦੋਸਤਾਂ ਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਵੀ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਸਾਢੇ 3 ਲੱਖ ਤੋਂ ਵੱਧ ਮਰੀਜ਼ਾਂ ਨੇ ਆਪਣਾ ਮੁਫ਼ਤ ਇਲਾਜ ਕਰਵਾਇਆ-ਇੰਡੀਅਨ ਅਗਲੀ ਖ਼ਬਰ ਸ੍ਰੀ ਗਣੇਸ਼ ਜਨਮ ਉਤਸਵ ਸਾਡੇ ਜੀਵਨ ਲਈ ਵਿਵੇਕ ਤੇ ਜਾਗਿ੍ਤੀ ਦਾ ਉਤਸਵ ਹੈ-ਸਾਧਵੀ ਜਯੰਤੀ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।