25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਲਾਇਨ ਕਲੱਬ ਬੇਗੋਵਾਲ ਸੇਵਾ ਦੀ ਮੀਟਿੰਗ

ਬੇਗੋਵਾਲ, 24 ਸਤੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵਾ ਨੂੰ ਸਮਰਪਿਤ ਲਾਇਨ ਕਲੱਬ ਬੇਗੋਵਾਲ ਸੇਵਾ ਦੀ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ, ਜਿਸ ਵਿਚ ਕਲੱਬ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਲੋਕ ਭਲਾਈ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਨੇ ਸਮਾਜ ਸੇਵਕਾਂ ਨੂੰ ਲੈ ਕੇ ਪਿਛਲੇ ਦਿਨੀਂ ਲਗਾਏ ਗਏ ਪ੍ਰੋਜੈਕਟਾਂ ਦੇ ਸ਼ਲਾਘਾ ਕਰਦੇ ਹੋਏ ਸਮੂਹ ਕਲੱਬ ਮੈਂਬਰਾਂ ਦਾ ਇਸ ਸਹਿਯੋਗ ਦੇ ਲਈ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਵਿਰਸਾ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਕਲੱਬ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਸਮਾਜ ਸੇਵੀ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਇਸ ਦੌਰਾਨ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਪ੍ਰਬੰਧਨ ਦੇ ਢੁਕਵੇਂ ਤਰੀਕੇ ਅਪਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਚੇਅਰਮੈਨ ਵਿਰਸਾ ਸਿੰਘ, ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ, ਸੈਕਟਰੀ ਚੰਕੀ ਸਡਾਨਾ, ਮਾਨ ਸਿੰਘ, ਸਿਮਰਜੀਤ ਸਿੰਘ, ਅਵਤਾਰ ਸਿੰਘ, ਜੋਗਾ ਸਿੰਘ, ਲਖਵੀਰ ਸਿੰਘ, ਲਖਵਿੰਦਰ ਸਿੰਘ, ਲਖਵਿੰਦਰ ਸਿੰਘ ਹਾਜ਼ਰ ਸਨ |

ਅਜੀਤ ਡੈਸਕ 25-09-2026

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਝੋਨੇ ਦੀ ਖ਼ਰੀਦ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।