25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੁਲਤਾਨਪੁਰ ਲੋਧੀ ਵਿਖੇ ਝੋਨੇ ਦੀ ਖ਼ਰੀਦ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ

ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ ਵਿਖੇ ਝੋਨੇ ਦੀ ਆਗਾਮੀ ਖ਼ਰੀਦ ਦੇ ਸੁਚਾਰੂ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਹੋਈ | ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ, ਜਸਜੀਤ ਸਿੰਘ (ਪੀ. ਸੀ.

ਅਜੀਤ ਡੈਸਕ 25-09-2026
ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ ਵਿਖੇ ਝੋਨੇ ਦੀ ਆਗਾਮੀ ਖ਼ਰੀਦ ਦੇ ਸੁਚਾਰੂ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਹੋਈ | ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ, ਜਸਜੀਤ ਸਿੰਘ (ਪੀ.ਸੀ.ਐਸ.) ਦੀ ਪ੍ਰਧਾਨਗੀ ਹੇਠ ਹੋਈ ਇਸ ਉਸਾਰੂ ਮੀਟਿੰਗ ਵਿਚ ਸੈਕਟਰੀ ਮਾਰਕੀਟ ਕਮੇਟੀ ਜਤਿੰਦਰ ਪਾਲ ਸਿੰਘ, ਫੂਡ ਐਂਡ ਸਪਲਾਈਜ਼ ਵਿਭਾਗ ਦੇ ਇੰਸਪੈਕਟਰ ਮਨਪ੍ਰੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਅਤੇ ਐਸੋਸੀਏਸ਼ਨ ਦੇ ਹੋਰ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਦੇ ਨਾਲ ਹੀ ਸਰਕਾਰੀ ਖ਼ਰੀਦ ਨੂੰ ਸੁਚਾਰੂ ਬਣਾਉਣ ਲਈ ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰ ਹਾਊਸ ਵਰਗੀਆਂ ਪ੍ਰਮੁੱਖ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਵੀ ਉਚੇਚੇ ਤੌਰ ’ਤੇ ਹਾਜ਼ਰ ਰਹੇ | ਪ੍ਰਸ਼ਾਸਨ ਨੇ ਪੂਰਨ ਭਰੋਸਾ ਜਤਾਇਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਸਾਂਝੇ ਸਹਿਯੋਗ ਨਾਲ ਇਸ ਵਾਰ ਝੋਨੇ ਦਾ ਸੀਜ਼ਨ ਬਹੁਤ ਹੀ ਕਾਮਯਾਬ, ਸੁਰੱਖਿਅਤ ਅਤੇ ਪੰਜਾਬ ਦੀ ਆਰਥਿਕਤਾ ਲਈ ਲਾਹੇਵੰਦ ਸਾਬਤ ਹੋਵੇਗਾ |
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਲਾਇਨ ਕਲੱਬ ਬੇਗੋਵਾਲ ਸੇਵਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।